BHAIRAO, NAAM DAYV JEE, SECOND HOUSE
ਭੈਰਉ ਨਾਮਦੇਉ ਜੀਉ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜ ॥ ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ ਨਰਾਇਣ ॥੧॥ ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥ ਜੈਸੀ ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥ ਕਾਮੀ ਪੁਰਖ ਕਾਮਨੀ ਪਿਆਰੀ ॥ ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥ ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥ ਕਬਹੁ ਨ ਤੂਟਸਿ ਰਹਿਆ ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥੩॥ ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ ਮਨੁ ਰਾਤਾ ॥ ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥ ਘਰ ਕੀ ਨਾਰਿ ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ ਅੰਤ ਕੀ ਬਾਰ ਮੂਆ ਲਪਟਾਨਾ ॥੧॥ ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥ ਹਰਿ ਕੀ ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ ॥ ਮੂਲਹੁ ਭੂਲਾ ਆਵੈ ਜਾਇ ॥ ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥੨॥ ਜਿਉ ਬੇਸ੍ਵਾ ਕੇ ਪਰੈ ਅਖਾਰਾ ॥ ਕਾਪਰੁ ਪਹਿਰਿ ਕਰਹਿ ਸੀਂਗਾਰਾ ॥ ਪੂਰੇ ਤਾਲ ਨਿਹਾਲੇ ਸਾਸ ॥ ਵਾ ਕੇ ਗਲੇ ਜਮ ਕਾ ਹੈ ਫਾਸ ॥੩॥ ਜਾ ਕੇ ਮਸਤਕਿ ਲਿਖਿਓ ਕਰਮਾ ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥ ਕਹਤ ਨਾਮਦੇਉ ਇਹੁ ਬੀਚਾਰੁ ॥ ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥ ਸੰਡਾ ਮਰਕਾ ਜਾਇ ਪੁਕਾਰੇ ॥ ਪੜੈ ਨਹੀ ਹਮ ਹੀ ਪਚਿ ਹਾਰੇ ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥