Sri Guru Granth Sahib › Raag Basant

Ang 1171

Ang 1170–1171Raag Basant · ਬਸੰਤੁ › BASANT, THIRD MEHL, IK-TUKAS

FIRST MEHL, BASANT HINDOL, SECOND HOUSE

Guru Nanak Dev · shabad

ਮਹਲਾ ੧ ਬਸੰਤੁ ਹਿੰਡੋਲ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥ ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ ਦਇਆਲਾ ॥੧॥ ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ ॥ ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥ ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥ ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ ਜਿਉ ਗੋਡਹੁ ਤਿਉ ਤੁਮ੍ਹ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥ ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥

Ang 1171Raag Basant · ਬਸੰਤੁ › BASANT, THIRD MEHL, IK-TUKAS

BASANT, FIRST MEHL, HINDOL

Guru Nanak Dev · shabad

ਬਸੰਤੁ ਮਹਲਾ ੧ ਹਿੰਡੋਲ ॥ ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥ ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥ ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥ ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥ ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥

Ang 1171Raag Basant · ਬਸੰਤੁ › BASANT, THIRD MEHL, IK-TUKAS

BASANT HINDOL, FIRST MEHL

Guru Nanak Dev · shabad

ਬਸੰਤੁ ਹਿੰਡੋਲ ਮਹਲਾ ੧ ॥ ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥ ਸੁਆਮੀ ਪੰਡਿਤਾ ਤੁਮ੍ਹ ਦੇਹੁ ਮਤੀ ॥ ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥ ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥੨॥ ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥ ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨ੍ਹਾ ਹੀ ਸੇਤੀ ਵਾਸਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥

Ang 1171–1172Raag Basant · ਬਸੰਤੁ › BASANT, THIRD MEHL, IK-TUKAS

BASANT HINDOL, FIRST MEHL

Guru Nanak Dev · shabad

ਬਸੰਤੁ ਹਿੰਡੋਲ ਮਹਲਾ ੧ ॥ ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥ ਮਤ ਭੂਲਹਿ ਰੇ ਮਨ ਚੇਤਿ ਹਰੀ ॥ ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥ ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥ ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥ ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥

Text: Gurmukhi with English translation (Kulbir S Thind; English by Dr. Sant Singh Khalsa).