Sri Guru Granth Sahib › Raag Basant

Ang 1172

Ang 1171–1172Raag Basant · ਬਸੰਤੁ › BASANT, THIRD MEHL, IK-TUKAS

BASANT HINDOL, FIRST MEHL

Guru Nanak Dev · shabad

ਬਸੰਤੁ ਹਿੰਡੋਲ ਮਹਲਾ ੧ ॥ ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥ ਮਤ ਭੂਲਹਿ ਰੇ ਮਨ ਚੇਤਿ ਹਰੀ ॥ ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥ ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥ ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥ ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥

Ang 1172Raag Basant · ਬਸੰਤੁ

BASANT, THIRD MEHL, FIRST HOUSE, DU-TUKAS

Guru Amar Das · shabad

ਬਸੰਤੁ ਮਹਲਾ ੩ ਘਰੁ ੧ ਦੁਤੁਕੇ ੴ ਸਤਿਗੁਰ ਪ੍ਰਸਾਦਿ ॥ ਮਾਹਾ ਰੁਤੀ ਮਹਿ ਸਦ ਬਸੰਤੁ ॥ ਜਿਤੁ ਹਰਿਆ ਸਭੁ ਜੀਅ ਜੰਤੁ ॥ ਕਿਆ ਹਉ ਆਖਾ ਕਿਰਮ ਜੰਤੁ ॥ ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥੧॥ ਤੈ ਸਾਹਿਬ ਕੀ ਕਰਹਿ ਸੇਵ ॥ ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥ ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰ ਪਰਸਾਦੀ ਜੀਵਤ ਮਰੈ ॥ ਅਨਦਿਨੁ ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥ ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ ਆਪੇ ਕਰਤਾ ਕਰੇ ਕਰਾਏ ॥ ਜੋ ਤਿਸੁ ਭਾਵੈ ਤਿਸੈ ਖਵਾਏ ॥੩॥ ਨਾਨਕ ਜਿਸ ਨੋ ਨਦਰਿ ਕਰੇਇ ॥ ਅੰਮ੍ਰਿਤ ਨਾਮੁ ਆਪੇ ਦੇਇ ॥ ਬਿਖਿਆ ਕੀ ਬਾਸਨਾ ਮਨਹਿ ਕਰੇਇ ॥ ਅਪਣਾ ਭਾਣਾ ਆਪਿ ਕਰੇਇ ॥੪॥੧॥

Ang 1172Raag Basant · ਬਸੰਤੁ › BASANT, THIRD MEHL, FIRST HOUSE, DU-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨ ਦਇਆਲਾ ॥ ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ ਜਿਉ ਭਾਵੈ ਤਿਉ ਰਾਖੈ ਸੋਇ ॥੧॥ ਗੁਰ ਗੋਪਾਲ ਮੇਰੈ ਮਨਿ ਭਾਏ ॥ ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥ ਇਹੁ ਮਨੁ ਲੋਭੀ ਲੋਭਿ ਲੁਭਾਨਾ ॥ ਰਾਮ ਬਿਸਾਰਿ ਬਹੁਰਿ ਪਛੁਤਾਨਾ ॥ ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥ ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥ ਪਉਣ ਪਾਣੀ ਕੀ ਇਹ ਦੇਹ ਸਰੀਰਾ ॥ ਹਉਮੈ ਰੋਗੁ ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥ ਚਾਰਿ ਨਦੀਆ ਅਗਨੀ ਤਨਿ ਚਾਰੇ ॥ ਤ੍ਰਿਸਨਾ ਜਲਤ ਜਲੇ ਅਹੰਕਾਰੇ ॥ ਗੁਰਿ ਰਾਖੇ ਵਡਭਾਗੀ ਤਾਰੇ ॥ ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥

Ang 1172–1173Raag Basant · ਬਸੰਤੁ › BASANT, THIRD MEHL, FIRST HOUSE, DU-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਹਰਿ ਸੇਵੇ ਸੋ ਹਰਿ ਕਾ ਲੋਗੁ ॥ ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥ ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮ੍ਹਾਲਹਿ ਸਾਚਿ ਸਮਾਹਿ ॥੧॥ ਰਹਾਉ ॥ ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥੨॥ ਨਦਰਿ ਕਰੇ ਚੂਕੈ ਅਭਿਮਾਨੁ ॥ ਸਾਚੀ ਦਰਗਹ ਪਾਵੈ ਮਾਨੁ ॥ ਹਰਿ ਜੀਉ ਵੇਖੈ ਸਦ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥ ਜੀਅ ਜੰਤ ਕੀ ਕਰੇ ਪ੍ਰਤਿਪਾਲ ॥ ਗੁਰ ਪਰਸਾਦੀ ਸਦ ਸਮ੍ਹਾਲ ॥ ਦਰਿ ਸਾਚੈ ਪਤਿ ਸਿਉ ਘਰਿ ਜਾਇ ॥ ਨਾਨਕ ਨਾਮਿ ਵਡਾਈ ਪਾਇ ॥੪॥੩॥

Text: Gurmukhi with English translation (Kulbir S Thind; English by Dr. Sant Singh Khalsa).