Sri Guru Granth Sahib › Raag Basant

Ang 1174

Ang 1173–1174Raag Basant · ਬਸੰਤੁ › BASANT, THIRD MEHL, FIRST HOUSE, DU-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਮਾਇਆ ਮੋਹੁ ਸਬਦਿ ਜਲਾਏ ॥ ਮਨੁ ਤਨੁ ਹਰਿਆ ਸਤਿਗੁਰ ਭਾਏ ॥ ਸਫਲਿਓ ੁ ਬਿਰਖੁ ਹਰਿ ਕੈ ਦੁਆਰਿ ॥ ਸਾਚੀ ਬਾਣੀ ਨਾਮ ਪਿਆਰਿ ॥੧॥ ਏ ਮਨ ਹਰਿਆ ਸਹਜ ਸੁਭਾਇ ॥ ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ ॥ ਆਪੇ ਨੇੜੈ ਆਪੇ ਦੂਰਿ ॥ ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥ ਛਾਵ ਘਣੀ ਫੂਲੀ ਬਨਰਾਇ ॥ ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥ ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥ ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥ ਪਰਪੰਚ ਵੇਖਿ ਰਹਿਆ ਵਿਸਮਾਦੁ ॥ ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥ ਆਪੇ ਕਰਤਾ ਸਭਿ ਰਸ ਭੋਗ ॥ ਜੋ ਕਿਛੁ ਕਰੇ ਸੋਈ ਪਰੁ ਹੋਗ ॥ ਵਡਾ ਦਾਤਾ ਤਿਲੁ ਨ ਤਮਾਇ ॥ ਨਾਨਕ ਮਿਲੀਐ ਸਬਦੁ ਕਮਾਇ ॥੪॥੬॥

Ang 1174Raag Basant · ਬਸੰਤੁ › BASANT, THIRD MEHL, FIRST HOUSE, DU-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਪੂਰੈ ਭਾਗਿ ਸਚੁ ਕਾਰ ਕਮਾਵੈ ॥ ਏਕੋ ਚੇਤੈ ਫਿਰਿ ਜੋਨਿ ਨ ਆਵੈ ॥ ਸਫਲ ਜਨਮੁ ਇਸੁ ਜਗ ਮਹਿ ਆਇਆ ॥ ਸਾਚਿ ਨਾਮਿ ਸਹਜਿ ਸਮਾਇਆ ॥੧॥ ਗੁਰਮੁਖਿ ਕਾਰ ਕਰਹੁ ਲਿਵ ਲਾਇ ॥ ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥ ਤਿਸੁ ਜਨ ਕੀ ਹੈ ਸਾਚੀ ਬਾਣੀ ॥ ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥ ਚਹੁ ਜੁਗ ਪਸਰੀ ਸਾਚੀ ਸੋਇ ॥ ਨਾਮਿ ਰਤਾ ਜਨੁ ਪਰਗਟੁ ਹੋਇ ॥੨॥ ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥ ਸੇ ਜਨ ਸਾਚੇ ਸਾਚੈ ਭਾਇ ॥ ਸਾਚੁ ਧਿਆਇਨਿ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥੩॥ ਏਕੋ ਕਰਤਾ ਅਵਰੁ ਨ ਕੋਇ ॥ ਗੁਰ ਸਬਦੀ ਮੇਲਾਵਾ ਹੋਇ ॥ ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥ ਨਾਨਕ ਸਹਜੇ ਨਾਮਿ ਸਮਾਇਆ ॥੪॥੭॥

Ang 1174Raag Basant · ਬਸੰਤੁ › BASANT, THIRD MEHL, FIRST HOUSE, DU-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਭਗਤਿ ਕਰਹਿ ਜਨ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥ ਹਰਿ ਸੇਤੀ ਸਦ ਰਹਹਿ ਲਿਵ ਲਾਇ ॥ ਪੂਰੈ ਸਤਿਗੁਰਿ ਦੀਆ ਬੁਝਾਇ ॥੧॥ ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥ ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥ ਏਕੋ ਸੇਵਹੁ ਅਵਰੁ ਨ ਕੋਇ ॥ ਜਿਤੁ ਸੇਵਿਐ ਸਦਾ ਸੁਖੁ ਹੋਇ ॥ ਨਾ ਓਹੁ ਮਰੈ ਨ ਆਵੈ ਜਾਇ ॥ ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥੨॥ ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥ ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥ ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥ ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥ ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥ ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥

Ang 1174–1175Raag Basant · ਬਸੰਤੁ › BASANT, THIRD MEHL, FIRST HOUSE, DU-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥ ਸਾਚੀ ਬਾਣੀ ਨਾਮ ਪਿਆਰੁ ॥ ਮਨਮੁਖ ਭੂਲੇ ਕਾਹੇ ਆਏ ॥ ਨਾਮਹੁ ਭੂਲੇ ਜਨਮੁ ਗਵਾਏ ॥੧॥ ਜੀਵਤ ਮਰੈ ਮਰਿ ਮਰਣੁ ਸਵਾਰੈ ॥ ਗੁਰ ਕੈ ਸਬਦਿ ਸਾਚੁ ਉਰ ਧਾਰੈ ॥੧॥ ਰਹਾਉ ॥ ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥ ਮਨੁ ਨਿਰਮਲੁ ਸਦ ਗੁਣੀ ਗਹੀਰਾ ॥ ਜੰਮੈ ਮਰੈ ਨ ਆਵੈ ਜਾਇ ॥ ਗੁਰ ਪਰਸਾਦੀ ਸਾਚਿ ਸਮਾਇ ॥੨॥ ਸਾਚਾ ਸੇਵਹੁ ਸਾਚੁ ਪਛਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਦਰਿ ਸਾਚੈ ਸਚੁ ਸੋਭਾ ਹੋਇ ॥ ਨਿਜ ਘਰਿ ਵਾਸਾ ਪਾਵੈ ਸੋਇ ॥੩॥ ਆਪਿ ਅਭੁਲੁ ਸਚਾ ਸਚੁ ਸੋਇ ॥ ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ ਸਾਚਾ ਸੇਵਹੁ ਸਾਚੀ ਬਾਣੀ ॥ ਨਾਨਕ ਨਾਮੇ ਸਾਚਿ ਸਮਾਣੀ ॥੪॥੯॥

Text: Gurmukhi with English translation (Kulbir S Thind; English by Dr. Sant Singh Khalsa).