Sri Guru Granth Sahib › Raag Basant

Ang 1176

Ang 1175–1176Raag Basant · ਬਸੰਤੁ › BASANT, THIRD MEHL, FIRST HOUSE, DU-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥ ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥ ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥੨॥ ਕਲਿ ਮਹਿ ਰਾਮ ਨਾਮਿ ਵਡਿਆਈ ॥ ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਮੈ ਹਉਮੈ ਜਲਿ ਜਾਈ ॥੩॥ ਵਡਭਾਗੀ ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥

Ang 1176Raag Basant · ਬਸੰਤੁ

BASANT, THIRD MEHL, IK-TUKAS

Guru Amar Das · shabad

ਬਸੰਤੁ ਮਹਲਾ ੩ ਇਕ ਤੁਕੇ ॥ ਤੇਰਾ ਕੀਆ ਕਿਰਮ ਜੰਤੁ ॥ ਦੇਹਿ ਤ ਜਾਪੀ ਆਦਿ ਮੰਤੁ ॥੧॥ ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ ॥੧॥ ਰਹਾਉ ॥ ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥ ਗੁਰਿ ਕਿਰਪਾ ਕੀਨ੍ਹੀ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥੩॥ ਊਤਮੁ ਊਚਾ ਸਬਦ ਕਾਮੁ ॥ ਨਾਨਕੁ ਵਖਾਣੈ ਸਾਚੁ ਨਾਮੁ ॥੪॥੧॥੧੩॥

Ang 1176Raag Basant · ਬਸੰਤੁ › BASANT, THIRD MEHL, IK-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥੧॥ ਤੁਮ੍ਹ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥ ਇਤੁ ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥ ਏਕੋ ਏਕੁ ਸਭੁ ਆਖਿ ਵਖਾਣੈ ॥ ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥ ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥੪॥੨॥੧੪॥

Ang 1176Raag Basant · ਬਸੰਤੁ › BASANT, THIRD MEHL, IK-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥ ਹਰਿ ਜੀਉ ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥ ਮਨਿ ਬਸੰਤੁ ਹਰੇ ਸਭਿ ਲੋਇ ॥ ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥ ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥ ਰਾਮ ਨਾਮੁ ਰਾਖੈ ਉਰ ਧਾਰੇ ॥੩॥ ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥

Ang 1176Raag Basant · ਬਸੰਤੁ › BASANT, THIRD MEHL, IK-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਤਿਨ੍ਹ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥ ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥

Ang 1176–1177Raag Basant · ਬਸੰਤੁ › BASANT, THIRD MEHL, IK-TUKAS

BASANT, THIRD MEHL

Guru Amar Das · shabad

ਬਸੰਤੁ ਮਹਲਾ ੩ ॥ ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥ ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥ ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥ ਫਲ ਫੂਲ ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥ ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥

Text: Gurmukhi with English translation (Kulbir S Thind; English by Dr. Sant Singh Khalsa).