Sri Guru Granth Sahib › Raag Basant

Ang 1182

Ang 1181–1182Raag Basant · ਬਸੰਤੁ › BASANT, FIFTH MEHL, FIRST HOUSE, DU-TUKAY

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ॥ ਤੁਮ ਬਡ ਦਾਤੇ ਦੇ ਰਹੇ ॥ ਜੀਅ ਪ੍ਰਾਣ ਮਹਿ ਰਵਿ ਰਹੇ ॥ ਦੀਨੇ ਸਗਲੇ ਭੋਜਨ ਖਾਨ ॥ ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥ ਹਉ ਕਛੂ ਨ ਜਾਨਉ ਤੇਰੀ ਸਾਰ ॥ ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥ ਜਾਪ ਨ ਤਾਪ ਨ ਕਰਮ ਕੀਤਿ ॥ ਆਵੈ ਨਾਹੀ ਕਛੂ ਰੀਤਿ ॥ ਮਨ ਮਹਿ ਰਾਖਉ ਆਸ ਏਕ ॥ ਨਾਮ ਤੇਰੇ ਕੀ ਤਰਉ ਟੇਕ ॥੨॥ ਸਰਬ ਕਲਾ ਪ੍ਰਭ ਤੁਮ੍ਹ ਪ੍ਰਬੀਨ ॥ ਅੰਤੁ ਨ ਪਾਵਹਿ ਜਲਹਿ ਮੀਨ ॥ ਅਗਮ ਅਗਮ ਊਚਹ ਤੇ ਊਚ ॥ ਹਮ ਥੋਰੇ ਤੁਮ ਬਹੁਤ ਮੂਚ ॥੩॥ ਜਿਨ ਤੂ ਧਿਆਇਆ ਸੇ ਗਨੀ ॥ ਜਿਨ ਤੂ ਪਾਇਆ ਸੇ ਧਨੀ ॥ ਜਿਨਿ ਤੂ ਸੇਵਿਆ ਸੁਖੀ ਸੇ ॥ ਸੰਤ ਸਰਣਿ ਨਾਨਕ ਪਰੇ ॥੪॥੭॥

Ang 1182Raag Basant · ਬਸੰਤੁ › BASANT, FIFTH MEHL, FIRST HOUSE, DU-TUKAY

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ॥ ਤਿਸੁ ਤੂ ਸੇਵਿ ਜਿਨਿ ਤੂ ਕੀਆ ॥ ਤਿਸੁ ਅਰਾਧਿ ਜਿਨਿ ਜੀਉ ਦੀਆ ॥ ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥ ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥੧॥ ਏਵਡ ਭਾਗ ਹੋਹਿ ਜਿਸੁ ਪ੍ਰਾਣੀ ॥ ਸੋ ਪਾਏ ਇਹੁ ਪਦੁ ਨਿਰਬਾਣੀ ॥੧॥ ਰਹਾਉ ॥ ਦੂਜੀ ਸੇਵਾ ਜੀਵਨੁ ਬਿਰਥਾ ॥ ਕਛੂ ਨ ਹੋਈ ਹੈ ਪੂਰਨ ਅਰਥਾ ॥ ਮਾਣਸ ਸੇਵਾ ਖਰੀ ਦੁਹੇਲੀ ॥ ਸਾਧ ਕੀ ਸੇਵਾ ਸਦਾ ਸੁਹੇਲੀ ॥੨॥ ਜੇ ਲੋੜਹਿ ਸਦਾ ਸੁਖੁ ਭਾਈ ॥ ਸਾਧੂ ਸੰਗਤਿ ਗੁਰਹਿ ਬਤਾਈ ॥ ਊਹਾ ਜਪੀਐ ਕੇਵਲ ਨਾਮ ॥ ਸਾਧੂ ਸੰਗਤਿ ਪਾਰਗਰਾਮ ॥੩॥ ਸਗਲ ਤਤ ਮਹਿ ਤਤੁ ਗਿਆਨੁ ॥ ਸਰਬ ਧਿਆਨ ਮਹਿ ਏਕੁ ਧਿਆਨੁ ॥ ਹਰਿ ਕੀਰਤਨ ਮਹਿ ਊਤਮ ਧੁਨਾ ॥ ਨਾਨਕ ਗੁਰ ਮਿਲਿ ਗਾਇ ਗੁਨਾ ॥੪॥੮॥

Ang 1182Raag Basant · ਬਸੰਤੁ › BASANT, FIFTH MEHL, FIRST HOUSE, DU-TUKAY

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ॥ ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥ ਰਾਮ ਰਾਮ ਬੋਲਿ ਰਾਮ ਰਾਮ ॥ ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥ ਜਿਸ ਕੇ ਧਾਰੇ ਧਰਣਿ ਅਕਾਸੁ ॥ ���ਟਿ ਘਟਿ ਜਿਸ ਕਾ ਹੈ ਪ੍ਰਗਾਸੁ ॥ ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਰੋਇ ॥੨॥ ਸਗਲ ਧਰਮ ਮਹਿ ਊਤਮ ਧਰਮ ॥ ਕਰਮ ਕਰਤੂਤਿ ਕੈ ਊਪਰਿ ਕਰਮ ॥ ਜਿਸ ਕਉ ਚਾਹਹਿ ਸੁਰਿ ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ ॥੩॥ ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥ ਤਿਸ ਕੀ ਗਤਿ ਮਿਤਿ ਕਹੀ ਨ ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥੪॥੯॥

Ang 1182–1183Raag Basant · ਬਸੰਤੁ › BASANT, FIFTH MEHL, FIRST HOUSE, DU-TUKAY

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ॥ ਮਨ ਤਨ ਭੀਤਰਿ ਲਾਗੀ ਪਿਆਸ ॥ ਗੁਰਿ ਦਇਆਲਿ ਪੂਰੀ ਮੇਰੀ ਆਸ ॥ ਕਿਲਵਿਖ ਕਾਟੇ ਸਾਧਸੰਗਿ ॥ ਨਾਮੁ ਜਪਿਓ ਹਰਿ ਨਾਮ ਰੰਗਿ ॥੧॥ ਗੁਰ ਪਰਸਾਦਿ ਬਸੰਤੁ ਬਨਾ ॥ ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥ ਸਮਰਥ ਸੁਆਮੀ ਕਾਰਣ ਕਰਣ ॥ ਮੋਹਿ ਅਨਾਥ ਪ੍ਰਭ ਤੇਰੀ ਸਰਣ ॥ ਜੀਅ ਜੰਤ ਤੇਰੇ ਆਧਾਰਿ ॥ ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥੨॥ ਭਵ ਖੰਡਨ ਦੁਖ ਨਾਸ ਦੇਵ ॥ ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥ ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥ ਤੇਰਾ ਦੀਆ ਸਭਿ ਜੰਤ ਖਾਹਿ ॥੩॥ ਅੰਤਰਜਾਮੀ ਪ੍ਰਭ ਦਇਆਲ ॥ ਅਪਣੇ ਦਾਸ ਕਉ ਨਦਰਿ ਨਿਹਾਲਿ ॥ ਕਰਿ ਕਿਰਪਾ ਮੋਹਿ ਦੇਹੁ ਦਾਨੁ ॥ ਜਪਿ ਜੀਵੈ ਨਾਨਕੁ ਤੇਰੋ ਨਾਮੁ ॥੪॥੧੦॥

Text: Gurmukhi with English translation (Kulbir S Thind; English by Dr. Sant Singh Khalsa).