Sri Guru Granth Sahib › Raag Basant

Ang 1183

Ang 1182–1183Raag Basant · ਬਸੰਤੁ › BASANT, FIFTH MEHL, FIRST HOUSE, DU-TUKAY

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ॥ ਮਨ ਤਨ ਭੀਤਰਿ ਲਾਗੀ ਪਿਆਸ ॥ ਗੁਰਿ ਦਇਆਲਿ ਪੂਰੀ ਮੇਰੀ ਆਸ ॥ ਕਿਲਵਿਖ ਕਾਟੇ ਸਾਧਸੰਗਿ ॥ ਨਾਮੁ ਜਪਿਓ ਹਰਿ ਨਾਮ ਰੰਗਿ ॥੧॥ ਗੁਰ ਪਰਸਾਦਿ ਬਸੰਤੁ ਬਨਾ ॥ ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥ ਸਮਰਥ ਸੁਆਮੀ ਕਾਰਣ ਕਰਣ ॥ ਮੋਹਿ ਅਨਾਥ ਪ੍ਰਭ ਤੇਰੀ ਸਰਣ ॥ ਜੀਅ ਜੰਤ ਤੇਰੇ ਆਧਾਰਿ ॥ ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥੨॥ ਭਵ ਖੰਡਨ ਦੁਖ ਨਾਸ ਦੇਵ ॥ ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥ ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥ ਤੇਰਾ ਦੀਆ ਸਭਿ ਜੰਤ ਖਾਹਿ ॥੩॥ ਅੰਤਰਜਾਮੀ ਪ੍ਰਭ ਦਇਆਲ ॥ ਅਪਣੇ ਦਾਸ ਕਉ ਨਦਰਿ ਨਿਹਾਲਿ ॥ ਕਰਿ ਕਿਰਪਾ ਮੋਹਿ ਦੇਹੁ ਦਾਨੁ ॥ ਜਪਿ ਜੀਵੈ ਨਾਨਕੁ ਤੇਰੋ ਨਾਮੁ ॥੪॥੧੦॥

Ang 1183Raag Basant · ਬਸੰਤੁ › BASANT, FIFTH MEHL, FIRST HOUSE, DU-TUKAY

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ॥ ਰਾਮ ਰੰਗਿ ਸਭ ਗਏ ਪਾਪ ॥ ਰਾਮ ਜਪਤ ਕਛੁ ਨਹੀ ਸੰਤਾਪ ॥ ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥ ਹਰਿ ਸਿਮਰਤ ਕਛੁ ਨਾਹਿ ਫੇਰ ॥੧॥ ਬਸੰਤੁ ਹਮਾਰੈ ਰਾਮ ਰੰਗੁ ॥ ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥ ਸੰਤ ਜਨੀ ਕੀਆ ਉਪਦੇਸੁ ॥ ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥ ਹਰਿ ਭਗਤਿਹੀਨ ਉਦਿਆਨ ਥਾਨੁ ॥ ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥੨॥ ਹਰਿ ਕੀਰਤਨ ਰਸ ਭੋਗ ਰੰਗੁ ॥ ਮਨ ਪਾਪ ਕਰਤ ਤੂ ਸਦਾ ਸੰਗੁ ॥ ਨਿਕਟਿ ਪੇਖੁ ਪ੍ਰਭੁ ਕਰਣਹਾਰ ॥ ਈਤ ਊਤ ਪ੍ਰਭ ਕਾਰਜ ਸਾਰ ॥੩॥ ਚਰਨ ਕਮਲ ਸਿਉ ਲਗੋ ਧਿਆਨੁ ॥ ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥ ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥ ਜਪਿ ਨਾਨਕ ਸੁਆਮੀ ਸਦ ਹਜੂਰਿ ॥੪॥੧੧॥

Ang 1183Raag Basant · ਬਸੰਤੁ › BASANT, FIFTH MEHL, FIRST HOUSE, DU-TUKAY

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ॥ ਸਚੁ ਪਰਮੇਸਰੁ ਨਿਤ ਨਵਾ ॥ ਗੁਰ ਕਿਰਪਾ ਤੇ ਨਿਤ ਚਵਾ ॥ ਪ੍ਰਭ ਰਖਵਾਲੇ ਮਾਈ ਬਾਪ ॥ ਜਾ ਕੈ ਸਿਮਰਣਿ ਨਹੀ ਸੰਤਾਪ ॥੧॥ ਖਸਮੁ ਧਿਆਈ ਇਕ ਮਨਿ ਇਕ ਭਾਇ ॥ ਗੁਰ ਪੂਰੇ ਕੀ ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥੧॥ ਰਹਾਉ ॥ ਅਪਣੇ ਜਨ ਪ੍ਰਭਿ ਆਪਿ ਰਖੇ ॥ ਦੁਸਟ ਦੂਤ ਸਭਿ ਭ੍ਰਮਿ ਥਕੇ ॥ ਬਿਨੁ ਗੁਰ ਸਾਚੇ ਨਹੀ ਜਾਇ ॥ ਦੁਖੁ ਦੇਸ ਦਿਸੰਤਰਿ ਰਹੇ ਧਾਇ ॥੨॥ ਕਿਰਤੁ ਓਨ੍ਹਾ ਕਾ ਮਿਟਸਿ ਨਾਹਿ ॥ ਓਇ ਅਪਣਾ ਬੀਜਿਆ ਆਪਿ ਖਾਹਿ ॥ ਜਨ ਕਾ ਰਖਵਾਲਾ ਆਪਿ ਸੋਇ ॥ ਜਨ ਕਉ ਪਹੁਚਿ ਨ ਸਕਸਿ ਕੋਇ ॥੩॥ ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥ ਅਖੰਡ ਪੂਰਨ ਜਾ ਕੋ ਪ੍ਰਤਾਪੁ ॥ ਗੁਣ ਗੋਬਿੰਦ ਨਿਤ ਰਸਨ ਗਾਇ ॥ ਨਾਨਕੁ ਜੀਵੈ ਹਰਿ ਚਰਣ ਧਿਆਇ ॥੪॥੧੨॥

Ang 1183–1184Raag Basant · ਬਸੰਤੁ › BASANT, FIFTH MEHL, FIRST HOUSE, DU-TUKAY

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ॥ ਗੁਰ ਚਰਣ ਸਰੇਵਤ ਦੁਖੁ ਗਇਆ ॥ ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥ ਸਰਬ ਮਨੋਰਥ ਪੂਰਨ ਕਾਮ ॥ ਜਪਿ ਜੀਵੈ ਨਾਨਕੁ ਰਾਮ ਨਾਮ ॥੧॥ ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥ ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ ਫਿਰਿ ਆਵੈ ਜਾਵੈ ॥੧॥ ਰਹਾਉ ॥ ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥ ਕਾਮ ਕ੍ਰੋਧ ਗੁਰ ਸਬਦਿ ਨਾਸਿ ॥ ਭੈ ਬਿਨਸੇ ਨਿਰਭੈ ਪਦੁ ਪਾਇਆ ॥ ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥੨॥ ਸਾਧਸੰਗਤਿ ਪ੍ਰਭਿ ਕੀਓ ਨਿਵਾਸ ॥ ਹਰਿ ਜਪਿ ਜਪਿ ਹੋਈ ਪੂਰਨ ਆਸ ॥ ਜਲਿ ਥਲਿ ਮਹੀਅਲਿ ਰਵਿ ਰਹਿਆ ॥ ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ ॥੩॥ ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥ ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ ॥ ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥੪॥੧੩॥

Text: Gurmukhi with English translation (Kulbir S Thind; English by Dr. Sant Singh Khalsa).