Sri Guru Granth Sahib › Raag Basant

Ang 1185

Ang 1184–1185Raag Basant · ਬਸੰਤੁ › BASANT, FIFTH MEHL, FIRST HOUSE, IK-TUKAY

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ॥ ਹੁਕਮੁ ਕਰਿ ਕੀਨ੍ਹੇ ਨਿਹਾਲ ॥ ਅਪਨੇ ਸੇਵਕ ਕਉ ਭਇਆ ਦਇਆਲੁ ॥੧॥ ਗੁਰਿ ਪੂਰੈ ਸਭੁ ਪੂਰਾ ਕੀਆ ॥ ਅੰਮ੍ਰਿਤ ਨਾਮੁ ਰਿਦ ਮਹਿ ਦੀਆ ॥੧॥ ਰਹਾਉ ॥ ਕਰਮੁ ਧਰਮੁ ਮੇਰਾ ਕਛੁ ਨ ਬੀਚਾਰਿਓ ॥ ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥ ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥ ਗੁਰ ਪੂਰੇ ਕੀ ਸਰਣੀ ਪਰੇ ॥੩॥ ਆਪਿ ਕਰਹਿ ਆਪਿ ਕਰਣੈਹਾਰੇ ॥ ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥

Ang 1185Raag Basant · ਬਸੰਤੁ › BASANT, FIFTH MEHL, FIRST HOUSE, IK-TUKAY

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥

Ang 1185Raag Basant · ਬਸੰਤੁ › BASANT, FIFTH MEHL, FIRST HOUSE, IK-TUKAY

BASANT, FIFTH MEHL, SECOND HOUSE, HINDOL

Guru Arjan Dev · shabad

ਬਸੰਤੁ ਮਹਲਾ ੫ ਘਰੁ ੨ ਹਿੰਡੋਲ ੴ ਸਤਿਗੁਰ ਪ੍ਰਸਾਦਿ ॥ ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥ ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥ ਇਨ੍ਹ ਬਿਧਿ ਪਾਸਾ ਢਾਲਹੁ ਬੀਰ ॥ ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥ ਕਰਮ ਧਰਮ ਤੁਮ੍ਹ ਚਉਪੜਿ ਸਾਜਹੁ ਸਤੁ ਕਰਹੁ ਤੁਮ੍ਹ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥ ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥ ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥ ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥

Ang 1185–1186Raag Basant · ਬਸੰਤੁ › BASANT, FIFTH MEHL, FIRST HOUSE, IK-TUKAY

BASANT, FIFTH MEHL, HINDOL

Guru Arjan Dev · shabad

ਬਸੰਤੁ ਮਹਲਾ ੫ ਹਿੰਡੋਲ ॥ ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥

Text: Gurmukhi with English translation (Kulbir S Thind; English by Dr. Sant Singh Khalsa).