Sri Guru Granth Sahib › Raag Basant

Ang 1186

Ang 1185–1186Raag Basant · ਬਸੰਤੁ › BASANT, FIFTH MEHL, FIRST HOUSE, IK-TUKAY

BASANT, FIFTH MEHL, HINDOL

Guru Arjan Dev · shabad

ਬਸੰਤੁ ਮਹਲਾ ੫ ਹਿੰਡੋਲ ॥ ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥

Ang 1186Raag Basant · ਬਸੰਤੁ › BASANT, FIFTH MEHL, FIRST HOUSE, IK-TUKAY

BASANT HINDOL, FIFTH MEHL

Guru Arjan Dev · shabad

ਬਸੰਤੁ ਹਿੰਡੋਲ ਮਹਲਾ ੫ ॥ ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥ ਪਿਤਾ ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥ ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥੩॥ ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥

Ang 1186Raag Basant · ਬਸੰਤੁ › BASANT, FIFTH MEHL, FIRST HOUSE, IK-TUKAY

RAAG BASANT HINDOL, NINTH MEHL

Guru Tegh Bahadur · shabad

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਸੰਤੁ ਹਿੰਡੋਲ ਮਹਲਾ ੯ ॥ ਸਾਧੋ ਇਹੁ ਤਨੁ ਮਿਥਿਆ ਜਾਨਉ ॥ ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥ ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥ ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥ ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥ ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥

Ang 1186Raag Basant · ਬਸੰਤੁ › BASANT, FIFTH MEHL, FIRST HOUSE, IK-TUKAY

BASANT, NINTH MEHL

Guru Tegh Bahadur · shabad

ਬਸੰਤੁ ਮਹਲਾ ੯ ॥ ਪਾਪੀ ਹੀਐ ਮੈ ਕਾਮੁ ਬਸਾਇ ॥ ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥ ਜੋਗੀ ਜੰਗਮ ਅਰੁ ਸੰਨਿਆਸ ॥ ਸਭ ਹੀ ��ਰਿ ਡਾਰੀ ਇਹ ਫਾਸ ॥੧॥ ਜਿਹਿ ਜਿਹਿ ਹਰਿ ਕੋ ਨਾਮੁ ਸਮ੍ਹਾਰਿ ॥ ਤੇ ਭਵ ਸਾਗਰ ਉਤਰੇ ਪਾਰਿ ॥੨॥ ਜਨ ਨਾਨਕ ਹਰਿ ਕੀ ਸਰਨਾਇ ॥ ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥

Ang 1186Raag Basant · ਬਸੰਤੁ › BASANT, FIFTH MEHL, FIRST HOUSE, IK-TUKAY

BASANT, NINTH MEHL

Guru Tegh Bahadur · shabad

ਬਸੰਤੁ ਮਹਲਾ ੯ ॥ ਮਾਈ ਮੈ ਧਨੁ ਪਾਇਓ ਹਰਿ ਨਾਮੁ ॥ ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥ ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥ ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥ ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥ ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥

Ang 1186–1187Raag Basant · ਬਸੰਤੁ › BASANT, FIFTH MEHL, FIRST HOUSE, IK-TUKAY

BASANT, NINTH MEHL

Guru Tegh Bahadur · shabad

ਬਸੰਤੁ ਮਹਲਾ ੯ ॥ ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥ ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥

Text: Gurmukhi with English translation (Kulbir S Thind; English by Dr. Sant Singh Khalsa).