Sri Guru Granth Sahib › Raag Basant

Ang 1189

Ang 1188–1189Raag Basant · ਬਸੰਤੁ › BASANT, FIRST MEHL, ASHTAPADEES, FIRST HOUSE, DU-TUKEES

BASANT, FIRST MEHL

Guru Nanak Dev · ashtpadi

ਬਸੰਤੁ ਮਹਲਾ ੧ ॥ ਦਰਸਨ ਕੀ ਪਿਆਸ ਜਿਸੁ ਨਰ ਹੋਇ ॥ ਏਕਤੁ ਰਾਚੈ ਪਰਹਰਿ ਦੋਇ ॥ ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥ ਗੁਰਮੁਖਿ ਬੂਝੈ ਏਕ ਸਮਾਇ ॥੧॥ ਤੇਰੇ ਦਰਸਨ ਕਉ ਕੇਤੀ ਬਿਲਲਾਇ ॥ ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥ ਬੇਦ ਵਖਾਣਿ ਕਹਹਿ ਇਕੁ ਕਹੀਐ ॥ ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ ਏਕੋ ਕਰਤਾ ਜਿਨਿ ਜਗੁ ਕੀਆ ॥ ਬਾਝੁ ਕਲਾ ਧਰਿ ਗਗਨੁ ਧਰੀਆ ॥੨॥ ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥ ਏਕੁ ਨਿਰਾਲਮੁ ਅਕਥ ਕਹਾਣੀ ॥ ਏਕੋ ਸਬਦੁ ਸਚਾ ਨੀਸਾਣੁ ॥ ਪੂਰੇ ਗੁਰ ਤੇ ਜਾਣੈ ਜਾਣੁ ॥੩॥ ਏਕੋ ਧਰਮੁ ਦ੍ਰਿੜੈ ਸਚੁ ਕੋਈ ॥ ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥ ਅਨਹਦਿ ਰਾਤਾ ਏਕ ਲਿਵ ਤਾਰ ॥ ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥ ਏਕੋ ਤਖਤੁ ਏਕੋ ਪਾਤਿਸਾਹੁ ॥ ਸਰਬੀ ਥਾਈ ਵੇਪਰਵਾਹੁ ॥ ਤਿਸ ਕਾ ਕੀਆ ਤ੍ਰਿਭਵਣ ਸਾਰੁ ॥ ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥ ਏਕਾ ਮੂਰਤਿ ਸਾਚਾ ਨਾਉ ॥ ਤਿਥੈ ਨਿਬੜੈ ਸਾਚੁ ਨਿਆਉ ॥ ਸਾਚੀ ਕਰਣੀ ਪਤਿ ਪਰਵਾਣੁ ॥ ਸਾਚੀ ਦਰਗਹ ਪਾਵੈ ਮਾਣੁ ॥੬॥ ਏਕਾ ਭਗਤਿ ਏਕੋ ਹੈ ਭਾਉ ॥ ਬਿਨੁ ਭੈ ਭਗਤੀ ਆਵਉ ਜਾਉ ॥ ਗੁਰ ਤੇ ਸਮਝਿ ਰਹੈ ਮਿਹਮਾਣੁ ॥ ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥ ਇਤ ਉਤ ਦੇਖਉ ਸਹਜੇ ਰਾਵਉ ॥ ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥ ਨਾਨਕ ਹਉਮੈ ਸਬਦਿ ਜਲਾਇਆ ॥ ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥

Ang 1189Raag Basant · ਬਸੰਤੁ › BASANT, FIRST MEHL, ASHTAPADEES, FIRST HOUSE, DU-TUKEES

BASANT, FIRST MEHL

Guru Nanak Dev · ashtpadi

ਬਸੰਤੁ ਮਹਲਾ ੧ ॥ ਚੰਚਲੁ ਚੀਤੁ ਨ ਪਾਵੈ ਪਾਰਾ ॥ ਆਵਤ ਜਾਤ ਨ ਲਾਗੈ ਬਾਰਾ ॥ ਦੂਖੁ ਘਣੋ ਮਰੀਐ ਕਰਤਾਰਾ ॥ ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥੧॥ ਸਭ ਊਤਮ ਕਿਸੁ ਆਖਉ ਹੀਨਾ ॥ ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥ ਅਉਖਧ ਕਰਿ ਥਾਕੀ ਬਹੁਤੇਰੇ ॥ ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥ ਬਿਨੁ ਹਰਿ ਭਗਤੀ ਦੂਖ ਘਣੇਰੇ ॥ ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥ ਰੋਗੁ ਵਡੋ ਕਿਉ ਬਾਂਧਉ ਧੀਰਾ ॥ ਰੋਗੁ ਬੁਝੈ ਸੋ ਕਾਟੈ ਪੀਰਾ ॥ ਮੈ ਅਵਗਣ ਮਨ ਮਾਹਿ ਸਰੀਰਾ ॥ ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥ ਗੁਰ ਕਾ ਸਬਦੁ ਦਾਰੂ ਹਰਿ ਨਾਉ ॥ ਜਿਉ ਤੂ ਰਾਖਹਿ ਤਿਵੈ ਰਹਾਉ ॥ ਜਗੁ ਰੋਗੀ ਕਹ ਦੇਖਿ ਦਿਖਾਉ ॥ ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥ ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥ ਗੁਰ ਮਹਲੀ ਸੋ ਮਹਲਿ ਬੁਲਾਵੈ ॥ ਮਨ ਮਹਿ ਮਨੂਆ ਚਿਤ ਮਹਿ ਚੀਤਾ ॥ ਐਸੇ ਹਰਿ ਕੇ ਲੋਗ ਅਤੀਤਾ ॥੫॥ ਹਰਖ ਸੋਗ ਤੇ ਰਹਹਿ ਨਿਰਾਸਾ ॥ ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥ ਆਪੁ ਪਛਾਣਿ ਰਹੈ ਲਿਵ ਲਾਗਾ ॥ ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥੬॥ ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥ ਸਹਜਿ ਮਰਉ ਜੀਵਤ ਹੀ ਜੀਵਉ ॥ ਅਪਣੋ ਕਰਿ ਰਾਖਹੁ ਗੁਰ ਭਾਵੈ ॥ ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥ ਭੋਗੀ ਕਉ ਦੁਖੁ ਰੋਗ ਵਿਆਪੈ ॥ ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥ ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥ ਨਾਨਕ ਰਾਮੁ ਰਵੈ ਹਿਤ ਚੀਤਾ ॥੮॥੪॥

Ang 1189–1190Raag Basant · ਬਸੰਤੁ

BASANT, FIRST MEHL, IK-TUKEE

Guru Nanak Dev · shabad

ਬਸੰਤੁ ਮਹਲਾ ੧ ਇਕ ਤੁਕੀਆ ॥ ਮਤੁ ਭਸਮ ਅੰਧੂਲੇ ਗਰਬਿ ਜਾਹਿ ॥ ਇਨ ਬਿਧਿ ਨਾਗੇ ਜੋਗੁ ਨਾਹਿ ॥੧॥ ਮੂੜ੍ਹੇ ਕਾਹੇ ਬਿਸਾਰਿਓ ਤੈ ਰਾਮ ਨਾਮ ॥ ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ ॥ ਗੁਰ ਪੂਛਿ ਤੁਮ ਕਰਹੁ ਬੀਚਾਰੁ ॥ ਜਹ ਦੇਖਉ ਤਹ ਸਾਰਿਗਪਾਣਿ ॥੨॥ ਕਿਆ ਹਉ ਆਖਾ ਜਾਂ ਕਛੂ ਨਾਹਿ ॥ ਜਾਤਿ ਪਤਿ ਸਭ ਤੇਰੈ ਨਾਇ ॥੩॥ ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥ ਚਲਤੀ ਬਾਰ ਤੇਰੋ ਕਛੂ ਨਾਹਿ ॥੪॥ ਪੰਚ ਮਾਰਿ ਚਿਤੁ ਰਖਹੁ ਥਾਇ ॥ ਜੋਗ ਜੁਗਤਿ ਕੀ ਇਹੈ ਪਾਂਇ ॥੫॥ ਹਉਮੈ ਪੈਖੜੁ ਤੇਰੇ ਮਨੈ ਮਾਹਿ ॥ ਹਰਿ ਨ ਚੇਤਹਿ ਮੂੜੇ ਮੁਕਤਿ ਜਾਹਿ ॥੬॥ ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥ ਅੰਤ ਕਾਲਿ ਮੂੜੇ ਚੋਟ ਖਾਹਿ ॥੭॥ ਗੁਰ ਸਬਦੁ ਬੀਚਾਰਹਿ ਆਪੁ ਜਾਇ ॥ ਸਾਚ ਜੋਗੁ ਮਨਿ ਵਸੈ ਆਇ ॥੮॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥ ਮੜੀ ਮਸਾਣੀ ਮੂੜੇ ਜੋਗੁ ਨਾਹਿ ॥੯॥ ਗੁਣ ਨਾਨਕੁ ਬੋਲੈ ਭਲੀ ਬਾਣਿ ॥ ਤੁਮ ਹੋਹੁ ਸੁਜਾਖੇ ਲੇਹੁ ਪਛਾਣਿ ॥੧੦॥੫॥

Text: Gurmukhi with English translation (Kulbir S Thind; English by Dr. Sant Singh Khalsa).