MAAJH, THIRD MEHL
ਮਾਝ ਮਹਲਾ ੩ ॥ ਅੰਮ੍ਰਿਤ ਨਾਮੁ ਮੰਨਿ ਵਸਾਏ ॥ ਹਉਮੈ ਮੇਰਾ ਸਭੁ ਦੁਖੁ ਗਵਾਏ ॥ ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥ ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥ ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥ ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥ ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ ਅੰਮ੍ਰਿਤੁ ਗੁਰ ਪਰਸਾਦੀ ਪਾਏ ॥ ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥ ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥ ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥ ਅਜਬ ਕੰਮ ਕਰਤੇ ਹਰਿ ਕੇਰੇ ॥ ਇਹੁ ਮਨੁ ਭੂਲਾ ਜਾਂਦਾ ਫੇਰੇ ॥ ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥ ੫॥ ਖੋਟੇ ਖਰੇ ਤੁਧੁ ਆਪਿ ਉਪਾਏ ॥ ਤੁਧੁ ਆਪੇ ਪਰਖੇ ਲੋਕ ਸਬਾਏ ॥ ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥੬॥ ਕਿਉ ਕਰਿ ਵੇਖਾ ਕਿਉ ਸਾਲਾਹੀ ॥ ਗੁਰ ਪਰਸਾਦੀ ਸਬਦਿ ਸਲਾਹੀ ॥ ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥ ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥ ਸਤਿਗੁਰਿ ਸੇਵਿਐ ਰਿਦੈ ਸਮਾਣੀ ॥ ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥੧੫॥੧੬॥
MAAJH, THIRD MEHL: Enshrining the Ambrosial Naam, the Name of the Lord, in the mind, all the pains of egotism, selfishness and conceit are eliminated. By continually praising the Ambrosial Bani of the Word, I obtain the Amrit, the Ambrosial Nectar. ||1|| I am a sacrifice, my soul is a sacrifice, to those who enshrine the Ambrosial Bani of the Word within their minds. Enshrining the Ambrosial Bani in their minds, they meditate on the Ambrosial Naam. ||1|| Pause|| Those who continually chant the Ambrosial Words of Nectar see and behold this Amrit everywhere with their eyes. They continually chant the Ambrosial Sermon day and night; chanting it, they cause others to hear it. ||2|| Imbued with the Ambrosial Love of the Lord, they lovingly focus their attention on Him. By Guru’s Grace, they receive this Amrit. They chant the Ambrosial Name with their tongues day and night; their minds and bodies are satisfied by this Amrit. ||3|| That which God does is beyond anyone’s consciousness; no one can erase the Hukam of His Command. By His Command, the Ambrosial Bani of the Word prevails, and by His Command, we drink in the Amrit. ||4|| The actions of the Creator Lord are marvellous and wonderful. This mind is deluded, and goes around the wheel of reincarnation. Those who focus their consciousness on the Ambrosial Bani of the Word, hear the vibrations of the Ambrosial Word of the Shabad. || 5|| You Yourself created the counterfeit and the genuine. You Yourself appraise all people. You appraise the true, and place them in Your Treasury; You consign the false to wander in delusion. ||6|| How can I behold You? How can I praise You? By Guru’s Grace, I praise You through the Word of the Shabad. In Your Sweet Will, the Amrit is found; by Your Will, You inspire us to drink in this Amrit. ||7|| The Shabad is Amrit; the Lord’s Bani is Amrit. Serving the True Guru, it permeates the heart. O Nanak, the Ambrosial Naam is forever the Giver of peace; drinking in this Amrit, all hunger is satisfied. ||8||15||16||