Sri Guru Granth Sahib › Raag Basant

Ang 1191

Ang 1190–1191Raag Basant · ਬਸੰਤੁ › BASANT, FIRST MEHL, IK-TUKEE

BASANT HINDOL, FIRST MEHL, SECOND HOUSE

Guru Nanak Dev · shabad

ਬਸੰਤੁ ਹਿੰਡੋਲੁ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥ ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥੧॥ ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮ੍ਹਾਰੀ ॥੧॥ ਰਹਾਉ ॥ ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥ ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥ ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥ ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥ ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੁੋਟਵਾਰੀ ॥ ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮ੍ਹਾਰੀ ॥੪॥ ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥ ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥ ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥ ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮ੍ਹਾਰੀ ॥੭॥ ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮ੍ਹਾਲੀ ॥੮॥੧॥੮॥

Ang 1191Raag Basant · ਬਸੰਤੁ › BASANT, FIRST MEHL, IK-TUKEE

BASANT HINDOL, SECOND HOUSE, FOURTH MEHL

Guru Ram Das · shabad

ਬਸੰਤੁ ਹਿੰਡੋਲੁ ਘਰੁ ੨ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥ ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥੧॥ ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥੧॥ ਰਹਾਉ ॥ ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥ ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥ ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥ ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥੩॥ ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥ ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥੪॥ ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥ ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥੫॥ ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ ॥ ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥ ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥ ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥੭॥ ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥ ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥੮॥੧॥੯॥

Text: Gurmukhi with English translation (Kulbir S Thind; English by Dr. Sant Singh Khalsa).