Sri Guru Granth Sahib › Raag Basant

Ang 1193

Ang 1192–1193Raag Basant · ਬਸੰਤੁ › BASANT, FIFTH MEHL, FIRST HOUSE, DU-TUKEE

BASANT, FIFTH MEHL

Guru Arjan Dev · shabad

ਬਸੰਤੁ ਮਹਲਾ ੫ ॥ ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥ ਹਰਿ ਸਿਮਰਨ ਬਿਨੁ ਨਰਕਿ ਪਾਹਿ ॥ ਭਗਤਿ ਬਿਹੂਨਾ ਖੰਡ ਖੰਡ ॥ ਬਿਨੁ ਬੂਝੇ ਜਮੁ ਦੇਤ ਡੰਡ ॥੧॥ ਗੋਬਿੰਦ ਭਜਹੁ ਮੇਰੇ ਸਦਾ ਮੀਤ ॥ ਸਾਚ ਸਬਦ ਕਰਿ ਸਦਾ ਪ੍ਰੀਤਿ ॥੧॥ ਰਹਾਉ ॥ ਸੰਤੋਖੁ ਨ ਆਵਤ ਕਹੂੰ ਕਾਜ ॥ ਧੂੰਮ ਬਾਦਰ ਸਭਿ ਮਾਇਆ ਸਾਜ ॥ ਪਾਪ ਕਰੰਤੌ ਨਹ ਸੰਗਾਇ ॥ ਬਿਖੁ ਕਾ ਮਾਤਾ ਆਵੈ ਜਾਇ ॥੨॥ ਹਉ ਹਉ ਕਰਤ ਬਧੇ ਬਿਕਾਰ ॥ ਮੋਹ ਲੋਭ ਡੂਬੌ ਸੰਸਾਰ ॥ ਕਾਮਿ ਕ੍ਰੋਧਿ ਮਨੁ ਵਸਿ ਕੀਆ ॥ ਸੁਪਨੈ ਨਾਮੁ ਨ ਹਰਿ ਲੀਆ ॥੩॥ ਕਬ ਹੀ ਰਾਜਾ ਕਬ ਮੰਗਨਹਾਰੁ ॥ ਦੂਖ ਸੂਖ ਬਾਧੌ ਸੰਸਾਰ ॥ ਮਨ ਉਧਰਣ ਕਾ ਸਾਜੁ ਨਾਹਿ ॥ ਪਾਪ ਬੰਧਨ ਨਿਤ ਪਉਤ ਜਾਹਿ ॥੪॥ ਈਠ ਮੀਤ ਕੋਊ ਸਖਾ ਨਾਹਿ ॥ ਆਪਿ ਬੀਜਿ ਆਪੇ ਹੀ ਖਾਂਹਿ ॥ ਜਾ ਕੈ ਕੀਨ੍ਹੈ ਹੋਤ ਬਿਕਾਰ ॥ ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥ ਮਾਇਆ ਮੋਹਿ ਬਹੁ ਭਰਮਿਆ ॥ ਕਿਰਤ ਰੇਖ ਕਰਿ ਕਰਮਿਆ ॥ ਕਰਣੈਹਾਰੁ ਅਲਿਪਤੁ ਆਪਿ ॥ ਨਹੀ ਲੇਪੁ ਪ੍ਰਭ ਪੁੰਨ ਪਾਪਿ ॥੬॥ ਰਾਖਿ ਲੇਹੁ ਗੋਬਿੰਦ ਦਇਆਲ ॥ ਤੇਰੀ ਸਰਣਿ ਪੂਰਨ ਕ੍ਰਿਪਾਲ ॥ ਤੁਝ ਬਿਨੁ ਦੂਜਾ ਨਹੀ ਠਾਉ ॥ ਕਰਿ ਕਿਰਪਾ ਪ੍ਰਭ ਦੇਹੁ ਨਾਉ ॥੭॥ ਤੂ ਕਰਤਾ ਤੂ ਕਰਣਹਾਰੁ ॥ ਤੂ ਊਚਾ ਤੂ ਬਹੁ ਅਪਾਰੁ ॥ ਕਰਿ ਕਿਰਪਾ ਲੜਿ ਲੇਹੁ ਲਾਇ ॥ ਨਾਨਕ ਦਾਸ ਪ੍ਰਭ ਕੀ ਸਰਣਾਇ ॥੮॥੨॥

Ang 1193Raag Basant · ਬਸੰਤੁ › BASANT KEE VAAR, FIFTH MEHL

BASANT KEE VAAR, FIFTH MEHL

Guru Arjan Dev · pauri

ਬਸੰਤ ਕੀ ਵਾਰ ਮਹਲੁ ੫ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥ ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥ ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥ ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥ ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥ ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥

Ang 1193–1194Raag Basant · ਬਸੰਤੁ

BASANT, THE WORD OF THE DEVOTEES, KABEER JEE, FIRST HOUSE

Bhagat Kabir · shabad · part 1 of 2

ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥ ਰਾਜਾ ਰਾਮੁ ਮਉਲਿਆ ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥ ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥ ਸੰਕਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥ ਪੰਡਿਤ ਜਨ ਮਾਤੇ ਪੜ੍ਹਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥੧॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥ ਹਣਵੰਤੁ ਜਾਗੈ ਧਰਿ ਲੰਕੂਰੁ ॥ ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥ ਜਾਗਤ ਸੋਵਤ ਬਹੁ ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥ ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥ ਜੋਇ ਖਸਮੁ ਹੈ ਜਾਇਆ ॥ ਪੂਤਿ ਬਾਪੁ ਖੇਲਾਇਆ ॥ ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥ ਦੇਖਹੁ ਲੋਗਾ ਕਲਿ ਕੋ ਭਾਉ ॥ ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥ ਪਗਾ ਬਿਨੁ ਹੁਰੀਆ ਮਾਰਤਾ ॥ ਬਦਨੈ ਬਿਨੁ ਖਿਰ ਖਿਰ ਹਾਸਤਾ ॥ ਨਿਦ੍ਰਾ ਬਿਨੁ ਨਰੁ ਪੈ ਸੋਵੈ ॥ ਬਿਨੁ ਬਾਸਨ ਖੀਰੁ ਬਿਲੋਵੈ ॥੨॥ ਬਿਨੁ ਅਸਥਨ ਗਊ ਲਵੇਰੀ ॥ ਪੈਡੇ ਬਿਨੁ ਬਾਟ ਘਨੇਰੀ ॥ ਬਿਨੁ ਸਤਿਗੁਰ ਬਾਟ ਨ ਪਾਈ ॥ ਕਹੁ ਕਬੀਰ ਸਮਝਾਈ ॥੩॥੩॥ ਪ੍ਰਹਲਾਦ ਪਠਾਏ ਪੜਨ ਸਾਲ ॥ ਸੰਗਿ ਸਖਾ ਬਹੁ ਲੀਏ ਬਾਲ ॥ ਮੋ ਕਉ ਕਹਾ ਪੜ੍ਹਾਵਸਿ ਆਲ ਜਾਲ ॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੁੋਪਾਲ ॥੧॥ ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜ੍ਹਨ ਸਿਉ ਨਹੀ ਕਾਮੁ ॥੧॥ ਰਹਾਉ ॥

Text: Gurmukhi with English translation (Kulbir S Thind; English by Dr. Sant Singh Khalsa).