BASANT, THE WORD OF THE DEVOTEES, KABEER JEE, FIRST HOUSE
ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥ ਰਾਜਾ ਰਾਮੁ ਮਉਲਿਆ ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥ ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥ ਸੰਕਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥ ਪੰਡਿਤ ਜਨ ਮਾਤੇ ਪੜ੍ਹਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥੧॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥ ਹਣਵੰਤੁ ਜਾਗੈ ਧਰਿ ਲੰਕੂਰੁ ॥ ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥ ਜਾਗਤ ਸੋਵਤ ਬਹੁ ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥ ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥ ਜੋਇ ਖਸਮੁ ਹੈ ਜਾਇਆ ॥ ਪੂਤਿ ਬਾਪੁ ਖੇਲਾਇਆ ॥ ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥ ਦੇਖਹੁ ਲੋਗਾ ਕਲਿ ਕੋ ਭਾਉ ॥ ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥ ਪਗਾ ਬਿਨੁ ਹੁਰੀਆ ਮਾਰਤਾ ॥ ਬਦਨੈ ਬਿਨੁ ਖਿਰ ਖਿਰ ਹਾਸਤਾ ॥ ਨਿਦ੍ਰਾ ਬਿਨੁ ਨਰੁ ਪੈ ਸੋਵੈ ॥ ਬਿਨੁ ਬਾਸਨ ਖੀਰੁ ਬਿਲੋਵੈ ॥੨॥ ਬਿਨੁ ਅਸਥਨ ਗਊ ਲਵੇਰੀ ॥ ਪੈਡੇ ਬਿਨੁ ਬਾਟ ਘਨੇਰੀ ॥ ਬਿਨੁ ਸਤਿਗੁਰ ਬਾਟ ਨ ਪਾਈ ॥ ਕਹੁ ਕਬੀਰ ਸਮਝਾਈ ॥੩॥੩॥ ਪ੍ਰਹਲਾਦ ਪਠਾਏ ਪੜਨ ਸਾਲ ॥ ਸੰਗਿ ਸਖਾ ਬਹੁ ਲੀਏ ਬਾਲ ॥ ਮੋ ਕਉ ਕਹਾ ਪੜ੍ਹਾਵਸਿ ਆਲ ਜਾਲ ॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੁੋਪਾਲ ॥੧॥ ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜ੍ਹਨ ਸਿਉ ਨਹੀ ਕਾਮੁ ॥੧॥ ਰਹਾਉ ॥