RAAG AASAA, FOURTH MEHL, SO PURAKH~THAT PRIMAL BEING
ਰਾਗੁ ਆਸਾ ਮਹਲਾ ੪ ਸੋ ਪੁਰਖੁ ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥