Sri Guru Granth Sahib › Raag Sarang

Ang 1200

Ang 1199–1200Raag Sarang · ਸਾਰਗ › RAAG SAARANG, CHAU-PADAS, FIRST MEHL, FIRST HOUSE

SAARANG, FOURTH MEHL

Guru Ram Das · shabad

ਸਾਰਗ ਮਹਲਾ ੪ ॥ ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥ ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥੧॥ ਰਹਾਉ ॥ ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥ ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥ ਹਰਿ ਕੈ ਰੰਗਿ ਰਤੇ ਬੈਰਾਗੀ ਜਿਨ੍ਹ ਗੁਰਮਤਿ ਨਾਮੁ ਪਛਾਨੀ ॥ ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥੨॥ ਨੈਣੀ ਬਿਰਹੁ ਦੇਖਾ ਪ੍ਰਭ ਸੁਆਮੀ ਰਸਨਾ ਨਾਮੁ ਵਖਾਨੀ ॥ ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥ ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥ ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥੪॥੫॥

Ang 1200Raag Sarang · ਸਾਰਗ › RAAG SAARANG, CHAU-PADAS, FIRST MEHL, FIRST HOUSE

SAARANG, FOURTH MEHL

Guru Ram Das · shabad

ਸਾਰਗ ਮਹਲਾ ੪ ॥ ਜਪਿ ਮਨ ਰਾਮ ਨਾਮੁ ਪੜ੍ਹ ਸਾਰੁ ॥ ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥ ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥ ਜਿਸੁ ਬਿਖਿਆ ਕਉ ਤੁਮ੍ਹ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥ ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥ ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥ ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥ ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥ ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥ ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥

Ang 1200Raag Sarang · ਸਾਰਗ

SAARANG, FOURTH MEHL, THIRD HOUSE, DU-PADAS

Guru Ram Das · shabad

ਸਾਰਗ ਮਹਲਾ ੪ ਘਰੁ ੩ ਦੁਪਦਾ ੴ ਸਤਿਗੁਰ ਪ੍ਰਸਾਦਿ ॥ ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥ ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥ ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥੧॥ ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥ ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥

Ang 1200–1201Raag Sarang · ਸਾਰਗ

SAARANG, FOURTH MEHL, FIFTH HOUSE, DU-PADAS, PARTAAL

Guru Ram Das · shabad

ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥ ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥ ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥

Text: Gurmukhi with English translation (Kulbir S Thind; English by Dr. Sant Singh Khalsa).