Sri Guru Granth Sahib › Raag Sarang

Ang 1201

Ang 1200–1201Raag Sarang · ਸਾਰਗ

SAARANG, FOURTH MEHL, FIFTH HOUSE, DU-PADAS, PARTAAL

Guru Ram Das · shabad

ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥ ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥ ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥

Ang 1201Raag Sarang · ਸਾਰਗ › SAARANG, FOURTH MEHL, FIFTH HOUSE, DU-PADAS, PARTAAL

SAARANG, FOURTH MEHL

Guru Ram Das · shabad

ਸਾਰੰਗ ਮਹਲਾ ੪ ॥ ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥ ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਮਥੋਰਾ ॥ ਤਿਨ੍ਹ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨ੍ਹ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥੧॥ ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥ ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਗਵਾਧੂ ॥ ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੁੋਰਾ ॥ ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥੨॥੨॥੯॥

Ang 1201Raag Sarang · ਸਾਰਗ › SAARANG, FOURTH MEHL, FIFTH HOUSE, DU-PADAS, PARTAAL

SAARANG, FOURTH MEHL

Guru Ram Das · shabad

ਸਾਰਗ ਮਹਲਾ ੪ ॥ ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥ ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥੧॥ ਰਹਾਉ ॥ ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥ ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥ ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓੁ ॥ ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥ ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥੨॥੩॥੧੦॥

Ang 1201–1202Raag Sarang · ਸਾਰਗ › SAARANG, FOURTH MEHL, FIFTH HOUSE, DU-PADAS, PARTAAL

SAARANG, FOURTH MEHL

Guru Ram Das · shabad

ਸਾਰਗ ਮਹਲਾ ੪ ॥ ਜਪਿ ਮਨ ਨਿਰਭਉ ॥ ਸਤਿ ਸਤਿ ਸਦਾ ਸਤਿ ॥ ਨਿਰਵੈਰੁ ਅਕਾਲ ਮੂਰਤਿ ॥ ਆਜੂਨੀ ਸੰਭਉ ॥ ਮੇਰੇ ਮਨ ਅਨਦਿਨੁੋ ਧਿਆਇ ਨਿਰੰਕਾਰੁ ਨਿਰਾਹਾਰੀ ॥੧॥ ਰਹਾਉ ॥ ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥ ਤਿਨ ਜਨ ਕੀ ਸੇਵਾ ਥਾਇ ਪਈ ਜਿਨ੍ਹ ਕਉ ਕਿਰਪਾਲ ਹੋਵਤੁ ਬਨਵਾਰੀ ॥੧॥ ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥ ਜਿਨ੍ਹ ਕਾ ਅੰਗੁ ਕਰੈ ਮੇਰਾ ਸੁਆਮੀ ਤਿਨ੍ਹ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥

Text: Gurmukhi with English translation (Kulbir S Thind; English by Dr. Sant Singh Khalsa).