Sri Guru Granth Sahib › Raag Sarang

Ang 1203

Ang 1202–1203Raag Sarang · ਸਾਰਗ › SAARANG, FIFTH MEHL, CHAU-PADAS, FIRST HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਹਰਿ ਜੀਉ ਅੰਤਰਜਾਮੀ ਜਾਨ ॥ ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ ॥੧॥ ਰਹਾਉ ॥ ਬੈਸਨੌ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥ ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ ਅਗਿਆਨ ॥੧॥ ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥ ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥੨॥ ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥ ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥ ਸੋ ਗਿਆਨੀ ਸੋ ਬੈਸਨੌ ਪੜ੍ਹਿਆ ਜਿਸੁ ਕਰੀ ਕ੍ਰਿਪਾ ਭਗਵਾਨ ॥ ਓੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥ ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੁੋਲਾਨ ॥ ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥

Ang 1203Raag Sarang · ਸਾਰਗ › SAARANG, FIFTH MEHL, CHAU-PADAS, FIRST HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਅਬ ਮੋਰੋ ਨਾਚਨੋ ਰਹੋ ॥ ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥ ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥ ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥ ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥ ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥ ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥ ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥

Ang 1203Raag Sarang · ਸਾਰਗ › SAARANG, FIFTH MEHL, CHAU-PADAS, FIRST HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਅਬ ਪੂਛੇ ਕਿਆ ਕਹਾ ॥ ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥ ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥ ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥ ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥ ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥ ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥ ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨ੍ਹਿਹਾ ॥੩॥ ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥

Ang 1203–1204Raag Sarang · ਸਾਰਗ › SAARANG, FIFTH MEHL, CHAU-PADAS, FIRST HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥ ਅਨਿਕ ਭਾਂਤਿ ਆਨੂਪ ਰੰਗ ਰੇ ਤਿਨ੍ਹ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥ ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨੀਂਦ ਪਲਕ ਨਹੀ ਜਾਗਿਓ ॥ ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥੧॥ ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥ ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥੨॥ ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥ ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥ ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥ ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥

Text: Gurmukhi with English translation (Kulbir S Thind; English by Dr. Sant Singh Khalsa).