Sri Guru Granth Sahib › Raag Sarang

Ang 1207

Ang 1206–1207Raag Sarang · ਸਾਰਗ › SAARANG, FIFTH MEHL, CHAU-PADAS, FIRST HOUSE

SAARANG, FIFTH MEHL, SECOND HOUSE

Guru Arjan Dev · shabad

ਸਾਰਗ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੈਸੇ ਕਹਉ ਮੋਹਿ ਜੀਅ ਬੇਦਨਾਈ ॥ ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥ ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥ ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥ ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥ ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥ ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥ ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥ ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥ ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥੪॥੧॥੧੫॥ ਸਾਰਗ ਮਹਲਾ ੫ ॥ ਰੇ ਮੂੜ੍ਹੇ ਤੂ ਕਿਉ ਸਿਮਰਤ ਅਬ ਨਾਹੀ ॥ ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥ ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥ ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥ ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥ ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥ ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥ ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥ ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥ ਕਹੁ ਨਾਨਕ ਤਿਨ੍ਹ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥

Ang 1207Raag Sarang · ਸਾਰਗ › SAARANG, FIFTH MEHL, CHAU-PADAS, FIRST HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥ ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥ ਜੀਅ ਹੀਂਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥ ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥ ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈਂ॥ ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥੨॥੩॥੧੭॥

Ang 1207Raag Sarang · ਸਾਰਗ › SAARANG, FIFTH MEHL, CHAU-PADAS, FIRST HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਉਆ ਅਉਸਰ ਕੈ ਹਉ ਬਲਿ ਜਾਈ ॥ ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ ॥ ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥ ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥ ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥ ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥

Text: Gurmukhi with English translation (Kulbir S Thind; English by Dr. Sant Singh Khalsa).