Sri Guru Granth Sahib › Raag Sarang

Ang 1210

Ang 1209–1210Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥ ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥ ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥ ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥ ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥ ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥

Ang 1210Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥ ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥ ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥ ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥ ਤੁਮ ਹੀ ਨਾਇਕ ਤੁਮ੍ਹਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥ ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥

Ang 1210Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥ ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥ ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥ ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥ ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥ ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥

Ang 1210Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥ ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥ ਛੂਟਰਿ ਤੇ ਗੁਰਿ ਕੀਈ ਸੁੋਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥ ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥੧॥ ਉਨ੍ਹ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥ ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੁੋਕਾਨੀ ॥੨॥੮॥੩੧॥

Ang 1210Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾ���ਗ ਮਹਲਾ ੫ ॥ ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥ ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥ ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥ ਬਿਖਮ ਗਾ੍ਰਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥ ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥ ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥

Ang 1210–1211Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥ ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥ ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥ ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥ ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥ ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥੨॥੧੦॥੩੩॥

Text: Gurmukhi with English translation (Kulbir S Thind; English by Dr. Sant Singh Khalsa).