Sri Guru Granth Sahib › Raag Sarang

Ang 1216

Ang 1215–1216Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਅਪੁਨੀ ਇਤਨੀ ਕਛੂ ਨ ਸਾਰੀ ॥ ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥੧॥ ਰਹਾਉ ॥ ਦਿਉਸ ਚਾਰਿ ਕੇ ਦੀਸਹਿ ਸੰਗੀ ਊਹਾਂ ਨਾਹੀ ਜਹ ਭਾਰੀ ॥ ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥ ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥ ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥੨॥੩੬॥੫੯॥

Ang 1216Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਮੋਹਨੀ ਮੋਹਤ ਰਹੈ ਨ ਹੋਰੀ ॥ ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਨ ਕਾਹੂ ਤੋਰੀ ॥੧॥ ਰਹਾਉ ॥ ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥ ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਨ ਛੋਰੀ ॥੧॥ ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ ॥ ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥

Ang 1216Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਕਹਾ ਕਰਹਿ ਰੇ ਖਾਟਿ ਖਾਟੁਲੀ ॥ ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥੧॥ ਰਹਾਉ ॥ ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥ ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟੁਲੀ ॥੧॥ ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ ॥ ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲ੍ਹੈ ਤੇਰੀ ਗਾਂਠੁਲੀ ॥੨॥੩੮॥੬੧॥

Ang 1216Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥ ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥ ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥ ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥੧॥ ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥ ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥੨॥੩੯॥੬੨॥

Ang 1216Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਹਰਿ ਹਰਿ ਦੀਓ ਸੇਵਕ ਕਉ ਨਾਮ ॥ ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥੧॥ ਰਹਾਉ ॥ ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ ॥ ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥੧॥ ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥ ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥

Ang 1216–1217Raag Sarang · ਸਾਰਗ › SAARANG, FIFTH MEHL, DU-PADAS, FOURTH HOUSE

SAARANG, FIFTH MEHL

Guru Arjan Dev · shabad

ਸਾਰਗ ਮਹਲਾ ੫ ॥ ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥ ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥ ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥ ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥੧॥ ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥ ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ ਕੁਰਬਾਨ ॥੨॥੪੧॥੬੪॥

Text: Gurmukhi with English translation (Kulbir S Thind; English by Dr. Sant Singh Khalsa).