SAARANG, FIFTH MEHL
ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਗਤਿ ਠਾਂਢੀ ॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥੧॥ ਰਹਾਉ ॥ ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ ॥ ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥੧॥ ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥ ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥੨॥੫੨॥੭੫॥ ਸਾਰਗ ਮਹਲਾ ੫ ॥ ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥ ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ ॥ ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥ ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥ ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥ ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥੨॥੫੩॥੭੬॥