SAARANG, FIFTH MEHL
ਸਾਰਗ ਮਹਲਾ ੫ ॥ ਲਾਲ ਲਾਲ ਮੋਹਨ ਗੋਪਾਲ ਤੂ ॥ ਕੀਟ ਹਸਤਿ ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥੧॥ ਰਹਾਉ ॥ ਨਹ ਦੂਰਿ ਪੂਰਿ ਹਜੂਰਿ ਸੰਗੇ ॥ ਸੁੰਦਰ ਰਸਾਲ ਤੂ ॥੧॥ ਨਹ ਬਰਨ ਬਰਨ ਨਹ ਕੁਲਹ ਕੁਲ ॥ ਨਾਨਕ ਪ੍ਰਭ ਕਿਰਪਾਲ ਤੂ ॥੨॥੯॥੧੩੮॥ ਸਾਰਗ ਮਃ ੫ ॥ ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥ ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥ ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥੧॥ ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥