Sri Guru Granth Sahib › Raag Sarang

Ang 1233

Ang 1232–1233Raag Sarang · ਸਾਰਗ › RAAG SAARANG, ASHTAPADEES, FIRST MEHL, FIRST HOUSE

SAARANG, FIRST MEHL

Guru Nanak Dev · ashtpadi

ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥ ਕੋਟਿ ਕਲਪ ਕੇ ਦੂਖ ਬਿਨਾਸਨ ਸਾਚੁ ਦ੍ਰਿੜਾਇ ਨਿਬੇਰਾ ॥੧॥ ਰਹਾਉ ॥ ਕ੍ਰੋਧੁ ਨਿਵਾਰਿ ਜਲੇ ਹਉ ਮਮਤਾ ਪ੍ਰੇਮੁ ਸਦਾ ਨਉ ਰੰਗੀ ॥ ਅਨਭਉ ਬਿਸਰਿ ਗਏ ਪ੍ਰਭੁ ਜਾਚਿਆ ਹਰਿ ਨਿਰਮਾਇਲੁ ਸੰਗੀ ॥੧॥ ਚੰਚਲ ਮਤਿ ਤਿਆਗਿ ਭਉ ਭੰਜਨੁ ਪਾਇਆ ਏਕ ਸਬਦਿ ਲਿਵ ਲਾਗੀ ॥ ਹਰਿ ਰਸੁ ਚਾਖਿ ਤ੍ਰਿਖਾ ਨਿਵਾਰੀ ਹਰਿ ਮੇਲਿ ਲਏ ਬਡਭਾਗੀ ॥੨॥ ਅਭਰਤ ਸਿੰਚਿ ਭਏ ਸੁਭਰ ਸਰ ਗੁਰਮਤਿ ਸਾਚੁ ਨਿਹਾਲਾ ॥ ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ ॥੩॥ ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥ ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨਰਾਗੀ ॥੪॥ ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥ ਸਬਦੁ ਬੀਚਾਰਿ ਭਰਮ ਭਉ ਭੰਜਨੁ ਅਵਰੁ ਨ ਜਾਨਿਆ ਦੂਜਾ ॥੫॥ ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥ ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥੬॥ ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ ॥ ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥੭॥ ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ ॥ ਨਾਨਕ ਦੀਨ ਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥੮॥੨॥

Ang 1233Raag Sarang · ਸਾਰਗ

SAARANG, THIRD MEHL, ASHTAPADEES, FIRST HOUSE

Guru Amar Das · ashtpadi

ਸਾਰਗ ਮਹਲਾ ੩ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨ ਮੇਰੇ ਹਰਿ ਕੈ ਨਾਮਿ ਵਡਾਈ ॥ ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥ ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥ ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥੧॥ ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨ੍ਹਣੁ ਭਗਤਿ ਬਡਾਈ ॥ ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥੨॥ ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ ਕਹਾਨੀ ॥ ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥੩॥ ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥ ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥੪॥ ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥ ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥੫॥ ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥ ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮ ਰਾਮੁ ਮੁਰਾਰੀ ॥੬॥ ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥ ਦੁਬਿਧਾ ਮਹਲੁ ਨ ਪਾਵੈ ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥੭॥ ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥ ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥੮॥੧॥

Ang 1233–1234Raag Sarang · ਸਾਰਗ › SAARANG, THIRD MEHL, ASHTAPADEES, FIRST HOUSE

SAARANG, THIRD MEHL

Guru Amar Das · ashtpadi

ਸਾਰਗ ਮਹਲਾ ੩ ॥ ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥ ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥ ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥ ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥ ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥ ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥ ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥ ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥ ਪੰਡਿਤ ਪੜ੍ਹਿ ਪੜ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥ ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥ ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥ ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥ ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥ ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥ ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥ ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥

Text: Gurmukhi with English translation (Kulbir S Thind; English by Dr. Sant Singh Khalsa).