SAARANG, THIRD MEHL
ਸਾਰਗ ਮਹਲਾ ੩ ॥ ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥ ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥ ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥ ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥ ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥ ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥ ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥ ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥ ਪੰਡਿਤ ਪੜ੍ਹਿ ਪੜ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥ ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥ ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥ ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥ ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥ ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥ ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥ ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥
SAARANG, THIRD MEHL: O my mind, the Name of the Lord is supremely sweet. It is the Destroyer of the sinful residues, the guilt and fears of countless incarnations; the Gurmukh sees the One Lord. ||1|| Pause|| Millions upon millions of sins are erased, when the mind comes to love the True Lord. I do not know any other, except the Lord; the True Guru has revealed the One Lord to me. ||1|| Those whose hearts are filled with the wealth of the Lord’s Love, remain intuitively absorbed in Him. Imbued with the Shabad, they are dyed in the deep crimson color of His Love. They are imbued with the Lord’s celestial peace and poise. ||2|| Contemplating the Shabad, the tongue is imbued with joy; embracing His Love, it is dyed a deep crimson. I have come to know the Name of the Pure Detached Lord; my mind is satisfied and comforted. ||3|| The Pandits, the religious scholars, read and study, and all the silent sages have grown weary; they have grown weary of wearing their religious robes and wandering all around. By Guru’s Grace, I have found the Immaculate Lord; I contemplate the True Word of the Shabad. ||4|| My coming and going in reincarnation is ended, and I am imbued with Truth; the True Word of the Shabad is pleasing to my mind. Serving the True Guru, eternal peace is found, and self-conceit is eliminated from within. ||5|| Through the True Word of the Shabad, the celestial melody wells up, and the mind is lovingly focused on the True Lord. The Immaculate Naam, the Name of the Inaccessible and Unfathomable Lord, abides in the mind of the Gurmukh. ||6|| The whole world is contained in the One Lord. How rare are those who understand the One Lord. One who dies in the Shabad comes to know everything; night and day, he realizes the One Lord. ||7|| That humble being, upon whom the Lord casts His Glance of Grace, understands. Nothing else can be said. O Nanak, those who are imbued with the Naam are forever detached from the world; they are lovingly attuned to the One Word of the Shabad. ||8||2||