Sri Guru Granth Sahib › Raag Sarang

Ang 1235

Ang 1234–1235Raag Sarang · ਸਾਰਗ › SAARANG, THIRD MEHL, ASHTAPADEES, FIRST HOUSE

SAARANG, THIRD MEHL

Guru Amar Das · ashtpadi

ਸਾਰਗ ਮਹਲਾ ੩ ॥ ਮਨ ਮੇਰੇ ਹਰਿ ਕੀ ਅਕਥ ਕਹਾਣੀ ॥ ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥ ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥ ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥ ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥ ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥ ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥ ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥ ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥ ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥ ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥ ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥ ਜਿਨ੍ਹ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥ ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥ ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥ ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥ ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥

Ang 1235Raag Sarang · ਸਾਰਗ

SAARANG, FIFTH MEHL, ASHTAPADEES, FIRST HOUSE

Guru Arjan Dev · ashtpadi

ਸਾਰਗ ਮਹਲਾ ੫ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਗੁਸਾਈਂਪਰਤਾਪੁ ਤੁਹਾਰੋ ਡੀਠਾ ॥ ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥ ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥ ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥੧॥ ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥੨॥ ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥ ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥੩॥ ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥ ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥ ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨ੍ਹੀ ॥ ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨ੍ਹੀ ॥੫॥ ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥ ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜ੍ਹਾਈ ॥੬॥ ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥ ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥ ਹਮ ਨਾਨ੍ਹੇ ਨੀਚ ਤੁਮ੍ਹੇ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥ ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥੮॥੧॥

Ang 1235–1236Raag Sarang · ਸਾਰਗ

SAARANG, FIFTH MEHL, ASHTAPADEES, SIXTH HOUSE

Guru Arjan Dev · ashtpadi

ਸਾਰਗ ਮਹਲਾ ੫ ਅਸਟਪਦੀ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਅਗਮ ਅਗਾਧਿ ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥ ਸਦਾ ਸਦਾ ਸਤਿਗੁਰ ਨਮਸਕਾਰ ॥ ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ ਮਨ ਭੀਤਰਿ ਹੋਵੈ ਪਰਗਾਸੁ ॥ ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥ ਮਿਤਿ ਨਾਹੀ ਜਾ ਕਾ ਬਿਸਥਾਰੁ ॥ ਸੋਭਾ ਤਾ ਕੀ ਅਪਰ ਅਪਾਰ ॥ ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥ ਸੋਗ ਹਰਖ ਦੁਹਹੂ ਮਹਿ ਨਾਹਿ ॥੨॥ ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥ ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥੩॥ ਅਨਿਕ ਪਵਨ ਪਾਵਕ ਅਰੁ ਨੀਰ ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੂਰ ਸਸੀਅਰ ਨਖਿਆਤਿ ॥ ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥ ਅਨਿਕ ਬਸੁਧਾ ਅਨਿਕ ਕਾਮਧੇਨ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ ਅਨਿਕ ਅਕਾਸ ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥੫॥ ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ ਅਨਿਕ ਜੁਗਤਿ ਹੋਵਤ ਬਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥੬॥ ਅਨਿਕ ਧਰਮ ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥ ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥੮॥ ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥ ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿ ਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥ ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥ ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ ਅਨਿਕ ਅਨਾਹਦ ਆਨੰਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ ਸਤਿ ਪੁਰਖੁ ਸਤਿ ਅਸਥਾਨੁ ॥ ਊਚ ਤੇ ਊਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥ ਕ੍ਰਿਪਾ ਨਿਧਾਨ ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥

Text: Gurmukhi with English translation (Kulbir S Thind; English by Dr. Sant Singh Khalsa).