Sri Guru Granth Sahib › Raag Sarang

Ang 1238

Ang 1238Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, SECOND MEHL

Guru Angad Dev, Guru Nanak Dev, Guru Ram Das · vaar: saloks and pauri

ਸਲੋਕ ਮਹਲਾ ੨ ॥ ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥ ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥ ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥ ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥ ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥ ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ॥੧॥ ਮਹਲਾ ੧ ॥ ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥ ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ ॥ ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥ ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥ ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥ ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥੨॥ ਪਉੜੀ ॥ ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥ ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ ॥ ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥ ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ ॥ ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥੨॥

Ang 1238Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, SECOND MEHL

Guru Angad Dev, Guru Nanak Dev, Guru Ram Das · vaar: saloks and pauri

ਸਲੋਕ ਮਹਲਾ ੨ ॥ ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥ ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮ੍ਹਾਲਿ ॥ ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ ॥ ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥ ਥੋੜਾ ਕਿਨੈ ਨ ਮੰਗਿਓ ਕਿਸੁ ਕਹੀਐ ਸਾਬਾਸਿ ॥ ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥੧॥ ਮਹਲਾ ੧ ॥ ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥ ਜੀਵਿ ਜੀਵਿ ਮੁਏ ਮੁਏ ਜੀਵੇ ॥ ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥ ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥ ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ ॥ ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥੨॥ ਪਉੜੀ ॥ ਮਨਮੁਖਿ ਦੂਜਾ ਭਰਮੁ ਹੈ ਦੂਜੈ ਲੋਭਾਇਆ ॥ ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ ॥ ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ ਸਬਾਇਆ ॥ ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ ॥ ਮਨਮੁਖਿ ਜਨਮੁ ਗਵਾਇਆ ਨਾਨਕ ਹਰਿ ਭਾਇਆ ॥੩॥

Ang 1238–1239Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, SECOND MEHL

Guru Angad Dev, Guru Ram Das · vaar: saloks and pauri

ਸਲੋਕ ਮਹਲਾ ੨ ॥ ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥ ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥ ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥ ਤਿਨ੍ਹੀ ਪੀਤਾ ਰੰਗ ਸਿਉ ਜਿਨ੍ਹ ਕਉ ਲਿਖਿਆ ਆਦਿ ॥੧॥ ਮਹਲਾ ੨ ॥ ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥ ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥ ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥ ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥ ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥ ਪਉੜੀ ॥ ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥ ਨਾਮੁ ਨਿਰੰਜਨੁ ਉਚਰਾਂ ਪਤਿ ਸਿਉ ਘਰਿ ਜਾਂਈ ॥ ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥ ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆਈਂ॥ ਨਾਨਕ ਆਪਿ ਦਇਆਲੁ ਹੋਇ ਨਾਮੇ ਲਿਵ ਲਾਈ ॥੪॥

Text: Gurmukhi with English translation (Kulbir S Thind; English by Dr. Sant Singh Khalsa).