Sri Guru Granth Sahib › Raag Sarang

Ang 1239

Ang 1238–1239Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, SECOND MEHL

Guru Angad Dev, Guru Ram Das · vaar: saloks and pauri

ਸਲੋਕ ਮਹਲਾ ੨ ॥ ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥ ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥ ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥ ਤਿਨ੍ਹੀ ਪੀਤਾ ਰੰਗ ਸਿਉ ਜਿਨ੍ਹ ਕਉ ਲਿਖਿਆ ਆਦਿ ॥੧॥ ਮਹਲਾ ੨ ॥ ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥ ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥ ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥ ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥ ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥ ਪਉੜੀ ॥ ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥ ਨਾਮੁ ਨਿਰੰਜਨੁ ਉਚਰਾਂ ਪਤਿ ਸਿਉ ਘਰਿ ਜਾਂਈ ॥ ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥ ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆਈਂ॥ ਨਾਨਕ ਆਪਿ ਦਇਆਲੁ ਹੋਇ ਨਾਮੇ ਲਿਵ ਲਾਈ ॥੪॥

Ang 1239Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, SECOND MEHL

Guru Angad Dev, Guru Ram Das · vaar: saloks and pauri

ਸਲੋਕ ਮਹਲਾ ੨ ॥ ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥ ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥ ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥ ਜੋ ਤਿਸੁ ਭਾਵੈ ਨਾਨਕਾ ਸਾਈ ਭਲੀ ਕਾਰ ॥ ਜਿਨ੍ਹਾ ਚੀਰੀ ਚਲਣਾ ਹਥਿ ਤਿਨ੍ਹਾ ਕਿਛੁ ਨਾਹਿ ॥ ਸਾਹਿਬ ਕਾ ਫੁਰਮਾਣੁ ਹੋਇ ਉਠੀ ਕਰਲੈ ਪਾਹਿ ॥ ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥ ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥ ਮਹਲਾ ੨ ॥ ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥ ਕੁੰਜੀ ਜਿਨ ਕਉ ਦਿਤੀਆ ਤਿਨ੍ਹਾ ਮਿਲੇ ਭੰਡਾਰ ॥ ਜਹ ਭੰਡਾਰੀ ਹੂ ਗੁਣ ਨਿਕਲਹਿ ਤੇ ਕੀਅਹਿ ਪਰਵਾਣੁ ॥ ਨਦਰਿ ਤਿਨ੍ਹਾ ਕਉ ਨਾਨਕਾ ਨਾਮੁ ਜਿਨ੍ਹਾ ਨੀਸਾਣੁ ॥੨॥ ਪਉੜੀ ॥ ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥ ਸੁਣਿ ਸੁਣਿ ਮੰਨਿ ਵਸਾਈਐ ਬੂਝੈ ਜਨੁ ਕੋਈ ॥ ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥ ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥ ਨਾਨਕ ਮਨਿ ਤਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥੫॥

Ang 1239–1240Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਹਲਾ ੧ ॥ ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ ॥ ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥ ਵਡਾ ਆਖਣੁ ਭਾਰਾ ਤੋਲੁ ॥ ਹੋਰ ਹਉਲੀ ਮਤੀ ਹਉਲੇ ਬੋਲ ॥ ਧਰਤੀ ਪਾਣੀ ਪਰਬਤ ਭਾਰੁ ॥ ਕਿਉ ਕੰਡੈ ਤੋਲੈ ਸੁਨਿਆਰੁ ॥ ਤੋਲਾ ਮਾਸਾ ਰਤਕ ਪਾਇ ॥ ਨਾਨਕ ਪੁਛਿਆ ਦੇਇ ਪੁਜਾਇ ॥ ਮੂਰਖ ਅੰਧਿਆ ਅੰਧੀ ਧਾਤੁ ॥ ਕਹਿ ਕਹਿ ਕਹਣੁ ਕਹਾਇਨਿ ਆਪੁ ॥੧॥ ਮਹਲਾ ੧ ॥ ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥ ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ ॥ ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥ ਸ���ਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਥਾਪਿ ॥ ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥ ਪਉੜੀ ॥ ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥ ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥ ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ ॥ ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥ ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥੬॥

Text: Gurmukhi with English translation (Kulbir S Thind; English by Dr. Sant Singh Khalsa).