Sri Guru Granth Sahib › Raag Sarang

Ang 1240

Ang 1239–1240Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਹਲਾ ੧ ॥ ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ ॥ ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥ ਵਡਾ ਆਖਣੁ ਭਾਰਾ ਤੋਲੁ ॥ ਹੋਰ ਹਉਲੀ ਮਤੀ ਹਉਲੇ ਬੋਲ ॥ ਧਰਤੀ ਪਾਣੀ ਪਰਬਤ ਭਾਰੁ ॥ ਕਿਉ ਕੰਡੈ ਤੋਲੈ ਸੁਨਿਆਰੁ ॥ ਤੋਲਾ ਮਾਸਾ ਰਤਕ ਪਾਇ ॥ ਨਾਨਕ ਪੁਛਿਆ ਦੇਇ ਪੁਜਾਇ ॥ ਮੂਰਖ ਅੰਧਿਆ ਅੰਧੀ ਧਾਤੁ ॥ ਕਹਿ ਕਹਿ ਕਹਣੁ ਕਹਾਇਨਿ ਆਪੁ ॥੧॥ ਮਹਲਾ ੧ ॥ ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥ ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ ॥ ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥ ਸ���ਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਥਾਪਿ ॥ ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥ ਪਉੜੀ ॥ ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥ ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥ ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ ॥ ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥ ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥੬॥

Ang 1240Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਹਲਾ ੧ ॥ ਜੂਠਿ ਨ ਰਾਗੀਂ ਜੂਠਿ ਨ ਵੇਦੀਂ ॥ ਜੂਠਿ ਨ ਚੰਦ ਸੂਰਜ ਕੀ ਭੇਦੀ ॥ ਜੂਠਿ ਨ ਅੰਨੀ ਜੂਠਿ ਨ ਨਾਈ ॥ ਜੂਠਿ ਨ ਮੀਹੁ ਵਿ੍ਰਹਐ ਸਭ ਥਾਈ ॥ ਜੂਠਿ ਨ ਧਰਤੀ ਜੂਠਿ ਨ ਪਾਣੀ ॥ ਜੂਠਿ ਨ ਪਉਣੈ ਮਾਹਿ ਸਮਾਣੀ ॥ ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥ ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥ ਮਹਲਾ ੧ ॥ ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥ ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥ ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥ ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥ ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥ ਪਉੜੀ ॥ ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥ ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥ ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ ॥ ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥ ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ॥੭॥

Ang 1240Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਹਲਾ ੧ ॥ ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥ ਦੁਖੁ ਦੁਖੁ ਅਗੈ ਆਖੀਐ ਪੜ੍ਹਿ ਪੜ੍ਹਿ ਕਰਹਿ ਪੁਕਾਰ ॥ ਦੁਖ ਕੀਆ ਪੰਡਾ ਖੁਲ੍ਹੀਆ ਸੁਖੁ ਨ ਨਿਕਲਿਓ ਕੋਇ ॥ ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥ ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥ ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥ ਮਹਲਾ ੧ ॥ ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥ ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥ ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥ ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥ ਪਉੜੀ ॥ ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥ ਨਾਇ ਸੁਣਿਐ ਘਟਿ ਚਾਨਣਾ ਆਨ੍ਹੇਰੁ ਗਵਾਵੈ ॥ ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥ ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥ ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥੮॥

Ang 1240–1241Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਹਲਾ ੧ ॥ ਘਰਿ ਨਾਰਾਇਣੁ ਸਭਾ ਨਾਲਿ ॥ ਪੂਜ ਕਰੇ ਰਖੈ ਨਾਵਾਲਿ ॥ ਕੁੰਗੂ ਚੰਨਣੁ ਫੁਲ ਚੜਾਏ ॥ ਪੈਰੀ ਪੈ ਪੈ ਬਹੁਤੁ ਮਨਾਏ ॥ ਮਾਣੂਆ ਮੰਗਿ ਮੰਗਿ ਪੈਨ੍ਹੈ ਖਾਇ ॥ ਅੰਧੀ ਕੰਮੀ ਅੰਧ ਸਜਾਇ ॥ ਭੁਖਿਆ ਦੇਇ ਨ ਮਰਦਿਆ ਰਖੈ ॥ ਅੰਧਾ ਝਗੜਾ ਅੰਧੀ ਸਥੈ ॥੧॥ ਮਹਲਾ ੧ ॥ ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥ ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥ ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥ ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥ ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ ॥ ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥ ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ ॥ ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥ ਪਉੜੀ ॥ ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ ॥ ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥ ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ ਹੋਈ ॥ ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ ॥ ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ ਸੋਈ ॥੯॥

Text: Gurmukhi with English translation (Kulbir S Thind; English by Dr. Sant Singh Khalsa).