Sri Guru Granth Sahib › Raag Sarang

Ang 1241

Ang 1240–1241Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਹਲਾ ੧ ॥ ਘਰਿ ਨਾਰਾਇਣੁ ਸਭਾ ਨਾਲਿ ॥ ਪੂਜ ਕਰੇ ਰਖੈ ਨਾਵਾਲਿ ॥ ਕੁੰਗੂ ਚੰਨਣੁ ਫੁਲ ਚੜਾਏ ॥ ਪੈਰੀ ਪੈ ਪੈ ਬਹੁਤੁ ਮਨਾਏ ॥ ਮਾਣੂਆ ਮੰਗਿ ਮੰਗਿ ਪੈਨ੍ਹੈ ਖਾਇ ॥ ਅੰਧੀ ਕੰਮੀ ਅੰਧ ਸਜਾਇ ॥ ਭੁਖਿਆ ਦੇਇ ਨ ਮਰਦਿਆ ਰਖੈ ॥ ਅੰਧਾ ਝਗੜਾ ਅੰਧੀ ਸਥੈ ॥੧॥ ਮਹਲਾ ੧ ॥ ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥ ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥ ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥ ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥ ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ ॥ ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥ ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ ॥ ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥ ਪਉੜੀ ॥ ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ ॥ ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥ ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ ਹੋਈ ॥ ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ ॥ ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ ਸੋਈ ॥੯॥

Ang 1241Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਃ ੧ ॥ ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥ ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ ॥ ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥ ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ ॥ ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥੧॥ ਮਃ ੧ ॥ ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥ ਆਖੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥ ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥ ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥੨॥ ਪਉੜੀ ॥ ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥ ਨਾਇ ਮੰਨਿਐ ਸੰਗਤਿ ਉਧਰੈ ਜਿਨ ਰਿਦੈ ਵਸਾਇਆ ॥ ਨਾਇ ਮੰਨਿਐ ਸੁਣਿ ਉਧਰੇ ਜਿਨ ਰਸਨ ਰਸਾਇਆ ॥ ਨਾਇ ਮੰਨਿਐ ਦੁਖ ਭੁਖ ਗਈ ਜਿਨ ਨਾਮਿ ਚਿਤੁ ਲਾਇਆ ॥ ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗੁਰੂ ਮਿਲਾਇਆ ॥੧੦॥

Ang 1241–1242Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਃ ੧ ॥ ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥ ਸਭੇ ਰੁਤੀ ਮਾਹ ਸਭਿ ਸਭਿ ਧਰਤੀਂ ਸਭਿ ਭਾਰ ॥ ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥ ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ ॥ ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥ ਆਖਹਿ ਥਕਹਿ ਆਖਿ ਆਖਿ ਕਰਿ ਸਿਫਤੀਂ ਵੀਚਾਰ ॥ ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥ ਮਃ ੧ ॥ ਅਖੀਂ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥ ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥ ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥ ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥ ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥ ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥ ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥ ਪਉੜੀ ॥ ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥ ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥ ਨਾਇ ਮੰਨਿਐ ਨਾਮੁ ਊਪਜੈ ਸਹਜੇ ਸੁਖੁ ਪਾਇਆ ॥ ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥ ਨਾਨਕ ਨਾਮੁ ਰਤੰਨੁ ਹੈ ਗੁਰਮੁਖਿ ਹਰਿ ਧਿਆਇਆ ॥੧੧॥

Text: Gurmukhi with English translation (Kulbir S Thind; English by Dr. Sant Singh Khalsa).