SHALOK, FIRST MEHL
ਸਲੋਕ ਮਃ ੧ ॥ ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥ ਸਭੇ ਰੁਤੀ ਮਾਹ ਸਭਿ ਸਭਿ ਧਰਤੀਂ ਸਭਿ ਭਾਰ ॥ ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥ ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ ॥ ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥ ਆਖਹਿ ਥਕਹਿ ਆਖਿ ਆਖਿ ਕਰਿ ਸਿਫਤੀਂ ਵੀਚਾਰ ॥ ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥ ਮਃ ੧ ॥ ਅਖੀਂ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥ ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥ ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥ ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥ ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥ ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥ ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥ ਪਉੜੀ ॥ ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥ ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥ ਨਾਇ ਮੰਨਿਐ ਨਾਮੁ ਊਪਜੈ ਸਹਜੇ ਸੁਖੁ ਪਾਇਆ ॥ ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥ ਨਾਨਕ ਨਾਮੁ ਰਤੰਨੁ ਹੈ ਗੁਰਮੁਖਿ ਹਰਿ ਧਿਆਇਆ ॥੧੧॥