Sri Guru Granth Sahib › Raag Sarang

Ang 1243

Ang 1242–1243Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਃ ੧ ॥ ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥ ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥ ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥ ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥੧॥ ਮਃ ੧ ॥ ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥ ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥ ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥ ਨਾਨਕ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥੨॥ ਪਉੜੀ ॥ ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥ ਖਿੰਥਾ ਝੋਲੀ ਬਹੁ ਭੇਖ ਕਰੇ ਦੁਰਮਤਿ ਅਹੰਕਾਰੀ ॥ ਸਾਹਿਬ ਸਬਦੁ ਨ ਊਚਰੈ ਮਾਇਆ ਮੋਹ ਪਸਾਰੀ ॥ ਅੰਤਰਿ ਲਾਲਚੁ ਭਰਮੁ ਹੈ ਭਰਮੈ ਗਾਵਾਰੀ ॥ ਨਾਨਕ ਨਾਮੁ ਨ ਚੇਤਈ ਜੂਐ ਬਾਜੀ ਹਾਰੀ ॥੧੪॥

Ang 1243Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਃ ੧ ॥ ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥ ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥ ਜੇ ਸਉ ਵਿ੍ਰਹਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥ ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥ ਮਿਠਾ ਕਉੜਾ ਦੋਵੈ ਰੋਗ ॥ ਨਾਨਕ ਅੰਤਿ ਵਿਗੁਤੇ ਭੋਗ ॥ ਝਖਿ ਝਖਿ ਝਖਣਾ ਝਗੜਾ ਝਾਖ ॥ ਝਖਿ ਝਖਿ ਜਾਹਿ ਝਖਹਿ ਤਿਨ੍ਹ ਪਾਸਿ ॥੧॥ ਮਃ ੧ ॥ ਕਾਪੜੁ ਕਾਠੁ ਰੰਗਾਇਆ ਰਾਂਗਿ ॥ ਘਰ ਗਚ ਕੀਤੇ ਬਾਗੇ ਬਾਗ ॥ ਸਾਦ ਸਹਜ ਕਰਿ ਮਨੁ ਖੇਲਾਇਆ ॥ ਤੈ ਸਹ ਪਾਸਹੁ ਕਹਣੁ ਕਹਾਇਆ ॥ ਮਿਠਾ ਕਰਿ ਕੈ ਕਉੜਾ ਖਾਇਆ ॥ ਤਿਨਿ ਕਉੜੈ ਤਨਿ ਰੋਗੁ ਜਮਾਇਆ ॥ ਜੇ ਫਿਰਿ ਮਿਠਾ ਪੇੜੈ ਪਾਇ ॥ ਤਉ ਕਉੜਤਣੁ ਚੂਕਸਿ ਮਾਇ ॥ ਨਾਨਕ ਗੁਰਮੁਖਿ ਪਾਵੈ ਸੋਇ ॥ ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥੨॥ ਪਉੜੀ ॥ ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥ ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥ ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥ ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥ ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥

Ang 1243–1244Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, SECOND MEHL

Guru Angad Dev, Guru Nanak Dev, Guru Ram Das · vaar: saloks and pauri

ਸਲੋਕ ਮਃ ੨ ॥ ਕਥਾ ਕਹਾਣੀ ਬੇਦੀਂ ਆਣੀ ਪਾਪੁ ਪੁੰਨੁ ਬੀਚਾਰੁ ॥ ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥ ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥ ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥ ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀਂ ਕਰਮਿ ਧਿਆਈ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥ ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥ ਮਃ ੧ ॥ ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥ ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥ ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥ ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥ ਪਉੜੀ ॥ ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥ ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥ ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥ ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥

Text: Gurmukhi with English translation (Kulbir S Thind; English by Dr. Sant Singh Khalsa).