Sri Guru Granth Sahib › Raag Sarang

Ang 1244

Ang 1243–1244Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, SECOND MEHL

Guru Angad Dev, Guru Nanak Dev, Guru Ram Das · vaar: saloks and pauri

ਸਲੋਕ ਮਃ ੨ ॥ ਕਥਾ ਕਹਾਣੀ ਬੇਦੀਂ ਆਣੀ ਪਾਪੁ ਪੁੰਨੁ ਬੀਚਾਰੁ ॥ ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥ ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥ ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥ ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀਂ ਕਰਮਿ ਧਿਆਈ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥ ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥ ਮਃ ੧ ॥ ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥ ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥ ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥ ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥ ਪਉੜੀ ॥ ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥ ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥ ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥ ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥

Ang 1244Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਃ ੧ ॥ ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥ ਇਕਨ੍ਹੀ ਲਦਿਆ ਇਕਿ ਲਦਿ ਚਲੇ ਇਕਨ੍ਹੀ ਬਧੇ ਭਾਰ ॥ ਇਕਨ੍ਹਾ ਹੋਈ ਸਾਖਤੀ ਇਕਨ੍ਹਾ ਹੋਈ ਸਾਰ ॥ ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥ ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰ ॥੧॥ ਮਃ ੧ ॥ ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥ ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥੨॥ ਪਉੜੀ ॥ ਜਿਨ ਅੰਦਰਿ ਨਿੰਦਾ ਦੁਸਟੁ ਹੈ ਨਕ ਵਢੇ ਨਕ ਵਢਾਇਆ ॥ ਮਹਾ ਕਰੂਪ ਦੁਖੀਏ ਸਦਾ ਕਾਲੇ ਮੁਹ ਮਾਇਆ ॥ ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥ ਹਰਿ ਜੀਉ ਤਿਨ ਕੀ ਸੰਗਤਿ ਮਤ ਕਰਹੁ ਰਖਿ ਲੇਹੁ ਹਰਿ ਰਾਇਆ ॥ ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥੧੭॥

Ang 1244Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥ ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥ ਗੁਰਮੁਖਿ ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥੧॥ ਮਃ ੪ ॥ ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥ ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ ਦਾਤਾਰੁ ॥੨॥ ਪਉੜੀ ॥ ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥ ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ ਭਾਇਆ ॥ ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥ ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ ॥ ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥੧੮॥

Ang 1244–1245Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਃ ੧ ॥ ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥ ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥੧॥ ਮਃ ੧ ॥ ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥ ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥ ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮ੍ਹੀਐ ॥ ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥੨॥ ਪਉੜੀ ॥ ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ ਪਾਇਆ ॥ ਗੁਰ ਪਰਸਾਦੀ ਘਟਿ ਚਾਨਣਾ ਆਨ੍ਹੇਰੁ ਗਵਾਇਆ ॥ ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥ ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ ॥ ਜਿਨ੍ਹ ਕੈ ਪੋਤੈ ਪੁੰਨੁ ਹੈ ਤਿਨ੍ਹੀ ਦਰਸਨੁ ਪਾਇਆ ॥੧੯॥

Text: Gurmukhi with English translation (Kulbir S Thind; English by Dr. Sant Singh Khalsa).