Sri Guru Granth Sahib › Raag Sarang

Ang 1246

Ang 1245–1246Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕ ਮਃ ੧ ॥ ਗਿਆਨ ਵਿਹੂਣਾ ਗਾਵੈ ਗੀਤ ॥ ਭੁਖੇ ਮੁਲਾਂ ਘਰੇ ਮਸੀਤਿ ॥ ਮਖਟੂ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੁ ਪੀਰੁ ਸਦਾਏ ਮੰਗਣ ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥੧॥ ਮਃ ੧ ॥ ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨ੍ਹੀ ॥ ਮਨਿ ਅੰਧੈ ਊਂਧੈ ਕਵਲਿ ਦਿਸਨ੍ਹਿ ਖਰੇ ਕਰੂਪ ॥ ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥ ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥ ਪਉੜੀ ॥ ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥ ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ ॥ ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥ ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥ ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥੨੨॥

Ang 1246Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, FOURTH MEHL

Guru Ram Das · vaar: saloks and pauri

ਸਲੋਕ ਮਃ ੪ ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਚੈ ਸਬਦਿ ਜਿਨ੍ਹਾ ਏਕ ਲਿਵ ਲਾਗੀ ॥ ਗਿਰਹ ਕੁਟੰਬ ਮਹਿ ਸਹਜਿ ਸਮਾਧੀ ॥ ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥੧॥ ਮਃ ੪ ॥ ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥ ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥ ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥ ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥ ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥ ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥ ਨਾਨਕ ਤਿਨ੍ਹਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥ ਪਉੜੀ ॥ ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥ ਗੜ੍ਹ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥ ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥ ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥ ਨਾਨਕ ਜੋ ਦੇਵੈ ਤਿਸਹਿ ਨ ਜਾਣਨ੍ਹੀ ਮਨਮੁਖਿ ਦੁਖੁ ਪਾਈ ॥੨੩॥

Ang 1246–1247Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਪੜ੍ਹਿ ਪੜ੍ਹਿ ਪੰਡਿਤ ਮੁੋਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥ ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥ ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥ ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥ ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥ ਮਃ ੩ ॥ ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥ ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥ ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥੨॥ ਪਉੜੀ ॥ ਗੜ੍ਹਿ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥ ਰੰਗ ਪਰੰਗ ਕਤੀਫਿਆ ਪਹਿਰਹਿ ਧਰ ਮਾਈ ॥ ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥ ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥ ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥੨੪॥

Text: Gurmukhi with English translation (Kulbir S Thind; English by Dr. Sant Singh Khalsa).