SHALOK, THIRD MEHL
ਸਲੋਕ ਮਃ ੩ ॥ ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥ ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥ ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥ ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥ ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥੧॥ ਮਃ ੩ ॥ ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥ ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥ ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥ ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥੨॥ ਪਉੜੀ ॥ ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥ ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥ ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥ ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥ ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥