Sri Guru Granth Sahib › Raag Sarang

Ang 1249

Ang 1248–1249Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਮਨਮੁਖ ਬੋਲਿ ਨ ਜਾਣਨ੍ਹੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥ ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥ ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥ ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥ ਮਃ ੩ ॥ ਹਰਿ ਗੁਰਮੁਖਿ ਤਿਨ੍ਹੀ ਅਰਾਧਿਆ ਜਿਨ੍ਹ ਕਰਮਿ ਪਰਾਪਤਿ ਹੋਇ ॥ ਨਾਨਕ ਹਉ ਬਲਿਹਾਰੀ ਤਿਨ੍ਹ ਕਉ ਜਿਨ੍ਹ ਹਰਿ ਮਨਿ ਵਸਿਆ ਸੋਇ ॥੨॥ ਪਉੜੀ ॥ ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥ ਨਿਤ ਜੀਵਣ ਕਉ ਚਿਤੁ ਗੜ੍ਹ ਮੰਡਪ ਸਵਾਰਿਆ ॥ ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥ ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥

Ang 1249Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥ ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨ੍ਹਿ ਕੀਤੇ ਤਿਸੈ ਨ ਸੇਵਨ੍ਹੀ ਦੇਦਾ ਰਿਜਕੁ ਸਮਾਇ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥ ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥ ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥ ਮਃ ੩ ॥ ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥ ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥ ਪਉੜੀ ॥ ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ ॥ ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ ॥ ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥ ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥ ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥੩੧॥

Ang 1249–1250Raag Sarang · ਸਾਰਗ › VAAR OF SAARANG, FOURTH MEHL, TO BE SUNG TO THE TUNE OF MEHMA-HANSA

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥ ਅੰਨ੍ਹੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥ ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥ ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥ ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥ ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥ ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥ ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥ ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥ ਮਃ ੩ ॥ ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥ ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥ ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥ ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥ ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥ ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥ ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥ ਪਉੜੀ ॥ ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥ ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥ ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥ ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥ ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥

Text: Gurmukhi with English translation (Kulbir S Thind; English by Dr. Sant Singh Khalsa).