SHALOK, THIRD MEHL
ਸਲੋਕ ਮਃ ੩ ॥ ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥ ਅੰਨ੍ਹੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥ ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥ ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥ ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥ ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥ ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥ ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥ ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥ ਮਃ ੩ ॥ ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥ ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥ ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥ ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥ ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥ ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥ ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥ ਪਉੜੀ ॥ ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥ ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥ ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥ ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥ ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥