SHALOK, THIRD MEHL
ਸਲੋਕ ਮਃ ੩ ॥ ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥ ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥ ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥ ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥ ਮਃ ੪ ॥ ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥ ਮਃ ੪ ॥ ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥ ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥ ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥ ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥ ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥ ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥ ਜਿਨ੍ਹਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥ ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥ ਪਉੜੀ ॥ ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥ ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥ ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥ ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥ ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ ॥੩੪॥ S ਸਲੋਕ ਮਃ ੩ ॥ ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥ ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥ ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥ ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥