RAAG MALAAR, CHAU-PADAS, FIRST MEHL, FIRST HOUSE
ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥
RAAG MALAAR, CHAU-PADAS, FIRST MEHL, FIRST HOUSE: ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: Eating, drinking, laughing and sleeping, the mortal forgets about dying. Forgetting his Lord and Master, the mortal is ruined, and his life is cursed. He cannot remain forever. ||1|| O mortal, meditate on the One Lord. You shall go to your true home with honor. ||1 Pause|| Those who serve You — what can they give You? They beg for and receive what cannot remain. You are the Great Giver of all souls; You are the Life within all living beings. ||2|| The Gurmukhs meditate, and receive the Ambrosial Nectar; thus they become pure. Day and night, chant the Naam, the Name of the Lord, O mortal. It makes the filthy immacuate. ||3|| As is the season, so is the comfort of the body, and so is the body itself. O Nanak, that season is beautiful; without the Name, what season is it? ||4||1||