Sri Guru Granth Sahib › Raag Malar

Ang 1254

Ang 1254Raag Malar · ਮਲਾਰ

RAAG MALAAR, CHAU-PADAS, FIRST MEHL, FIRST HOUSE

Guru Nanak Dev · shabad

ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥

Ang 1254Raag Malar · ਮਲਾਰ › RAAG MALAAR, CHAU-PADAS, FIRST MEHL, FIRST HOUSE

MALAAR, FIRST MEHL

Guru Nanak Dev · shabad

ਮਲਾਰ ਮਹਲਾ ੧ ॥ ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥ ਬਰਸੁ ਘਨਾ ਮੇਰਾ ਮਨੁ ਭੀਨਾ ॥ ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥ ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥ ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥ ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥ ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥

Ang 1254–1255Raag Malar · ਮਲਾਰ › RAAG MALAAR, CHAU-PADAS, FIRST MEHL, FIRST HOUSE

MALAAR, FIRST MEHL

Guru Nanak Dev · shabad

ਮਲਾਰ ਮਹਲਾ ੧ ॥ ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥ ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥ ਮਨਿ ਭਾਵੈ ਸਬਦੁ ਸੁਹਾਇਆ ॥ ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨ੍ਹੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥ ਤੀਰਥਿ ਤੇਜੁ ਨਿਵਾਰਿ ਨ ਨ੍ਹਾਤੇ ਹਰਿ ਕਾ ਨਾਮੁ ਨ ਭਾਇਆ ॥ ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥ ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ ਹਮ ਨੀਚ ਹੁੋਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥ ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥ ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥

Text: Gurmukhi with English translation (Kulbir S Thind; English by Dr. Sant Singh Khalsa).