MALAAR, THIRD MEHL, CHAU-PADAS, FIRST HOUSE
ਮਲਾਰ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥ ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥ ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥ ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥ ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥ ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥ ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥ ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥ ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥ ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥ ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥ ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥ ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥
MALAAR, THIRD MEHL, CHAU-PADAS, FIRST HOUSE: ONE UNIVERSAL CREATOR GOD. BY THE GRACE OF THE TRUE GURU: The Formless Lord is formed by Himself. He Himself deludes in doubt. Creating the Creation, the Creator Himself beholds it; He enjoins us as He pleases. This is the true greatness of His servant, that he obeys the Hukam of the Lord’s Command. ||1|| Only He Himself knows His Will. By Guru’s Grace, it is grasped. When this play of Shiva and Shakti comes to his home, he remains dead while yet alive. ||1|| Pause|| They read the Vedas, and read them again, and engage in arguments about Brahma, Vishnu and Shiva. This three-phased Maya has deluded the whole world into cynicism about death and birth. By Guru’s Grace, know the One Lord, and the anxiety of your mind will be allayed. ||2|| I am meek, foolish and thoughtless, but still, You take care of me. Please be kind to me, and make me the slave of Your slaves, so that I may serve You. Please bless me with the treasure of the One Name, that I may chant it, day and night. ||3|| Says Nanak, by Guru’s Grace, understand. Hardly anyone considers this. Like foam bubbling up on the surface of the water, so is this world. It shall eventually merge back into that from which it came, and all its expanse shall be gone. ||4||1||