MALAAR, FOURTH MEHL
ਮਲਾਰ ਮਹਲਾ ੪ ॥ ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥ ਹਰਿ ਜਨ ਕਉ ਹਰਿ ਦੀਨ੍ਹ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥ ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥ ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥ ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥ ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥ ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥ ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥ ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥ ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥
MALAAR, FOURTH MEHL: All the beings and creatures which God has created — on their foreheds, He has written their destiny. The Lord blesses His humble servant with glorious greatness. The Lord enjoins him to his tasks. ||1|| The True Guru implants the Naam, the Name of the Lord, Har, Har, within. Chant the Name of the Lord, O Sikhs of the Guru, O my Siblings of Destiny. Only the Lord will carry you across the terrifying world-ocean. ||1|| Pause|| That humble being who worships, adores and serves the Guru is pleasing to my Lord God. To worship and adore the True Guru is to serve the Lord. In His Mercy, He saves us and carries us across. ||2|| The ignorant and the blind wander deluded by doubt; deluded and confused, they pick flowers to offer to their idols. They worship lifeless stones and serve the tombs of the dead; all their efforts are useless. ||3|| He alone is said to be the True Guru, who realizes God, and proclaims the Sermon of the Lord, Har, Har. Offer the Guru sacred foods, clothes, silk and satin robes of all sorts; know that He is True. The merits of this shall never leave you lacking. ||4|| The Divine True Guru is the Embodiment, the Image of the Lord; He utters the Ambrosial Word. O Nanak, blessed and good is the destiny of that humble being, who focuses his consciousness on the Feet of the Lord. ||5||4||