Sri Guru Granth Sahib › Raag Malar

Ang 1265

Ang 1264–1265Raag Malar · ਮਲਾਰ › RAAG MALAAR, FOURTH MEHL, FIRST HOUSE, CHAU-PADAS

MALAAR, FOURTH MEHL

Guru Ram Das · shabad

ਮਲਾਰ ਮਹਲਾ ੪ ॥ ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥ ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥ ਮੇਰੈ ਮਨਿ ਅਨਦਿਨੁ ਅਨਦੁ ਭਇਆ ॥ ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥ ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥ ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥੨॥ ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥ ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥ ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥ ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥੪॥੬॥

Ang 1265Raag Malar · ਮਲਾਰ › RAAG MALAAR, FOURTH MEHL, FIRST HOUSE, CHAU-PADAS

MALAAR, FOURTH MEHL

Guru Ram Das · shabad

ਮਲਾਰ ਮਹਲਾ ੪ ॥ ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥ ਮਨਮੁਖ ਮੂੜ੍ਹ ਜਲਤ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥ ਜਿਸ ਤੇ ਉਪਜੇ ਤਿਸਹਿ ਨ ਚੇਤਹਿ ਧ੍ਰਿਗੁ ਜੀਵਣੁ ਧ੍ਰਿਗੁ ਖਾਈ ॥੧॥ ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥ ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥੧॥ ਰਹਾਉ ॥ ਮਨਮੁਖ ਜਨਮੁ ਭਇਆ ਹੈ ਬਿਰਥਾ ਆਵਤ ਜਾਤ ਲਜਾਈ ॥ ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥ ਤਿਨ ਸਿਧਿ ਨ ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥ ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ ॥੨॥ ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਹਰਿ ਗੁਣ ਗਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥ ਨਾਮੁ ਪਦਾਰਥੁ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥੩॥ ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਕਉ ਸਦ ਬਲਿ ਜਾਈ ॥ ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥ ਅਪਣੀ ਕ੍ਰਿਪਾ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥ ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥੪॥੭॥

Ang 1265Raag Malar · ਮਲਾਰ

MALAAR, FOURTH MEHL, PARTAAL, THIRD HOUSE

Guru Ram Das · shabad

ਮਲਾਰ ਮਹਲਾ ੪ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥ ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥ ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥੨॥ ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥ ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭ ਸੋਰ ॥੪॥੧॥੮॥

Ang 1265–1266Raag Malar · ਮਲਾਰ › MALAAR, FOURTH MEHL, PARTAAL, THIRD HOUSE

MALAAR, FOURTH MEHL

Guru Ram Das · shabad

ਮਲਾਰ ਮਹਲਾ ੪ ॥ ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥ ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥ ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥ ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥ ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥

Text: Gurmukhi with English translation (Kulbir S Thind; English by Dr. Sant Singh Khalsa).