Sri Guru Granth Sahib › Raag Malar

Ang 1274

Ang 1273–1274Raag Malar · ਮਲਾਰ › MALAAR, FIRST MEHL, ASHTAPADEES, FIRST HOUSE

MALAAR, FIRST MEHL

Guru Nanak Dev · ashtpadi

ਮਲਾਰ ਮਹਲਾ ੧ ॥ ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥ ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥ ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥ ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥ ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ ਜੇਤੀ ਹੈ ਤੇਤੀ ਤੁਝ ਹੀ ਤੇ ਤੁਮ੍ਹ ਸਰਿ ਅਵਰੁ ਨ ਕੋਈ ॥੨॥ ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥ ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨ੍ਹੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ॥੪॥ ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥ ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥ ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥ ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥

Ang 1274Raag Malar · ਮਲਾਰ › MALAAR, FIRST MEHL, ASHTAPADEES, FIRST HOUSE

MALAAR, FIRST MEHL

Guru Nanak Dev · ashtpadi

ਮਲਾਰ ਮਹਲਾ ੧ ॥ ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥ ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥ ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥ ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥ ਰੂਖੀਂ ਬਿਰਖੀਂ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥ ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥ ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥ ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਂਦ ਨ ਪਾਈ ॥੭॥ ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥ ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥ ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥

Ang 1274–1275Raag Malar · ਮਲਾਰ

MALAAR, FIRST MEHL, ASHTAPADEES, SECOND HOUSE

Guru Nanak Dev · ashtpadi

ਮਲਾਰ ਮਹਲਾ ੧ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਅਖਲੀ ਊਂਡੀ ਜਲੁ ਭਰ ਨਾਲਿ ॥ ਡੂਗਰੁ ਊਚਉ ਗੜੁ ਪਾਤਾਲਿ ॥ ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ ਮਾਰਗੁ ਮੁਕਤਾ ਹਉਮੈ ਮਾਰਿ ॥੧॥ ਮੈ ਅੰਧੁਲੇ ਨਾਵੈ ਕੀ ਜੋਤਿ ॥ ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥ ਸਤਿਗੁਰ ਸਬਦੀ ਪਾਧਰੁ ਜਾਣਿ ॥ ਗੁਰ ਕੈ ਤਕੀਐ ਸਾਚੈ ਤਾਣਿ ॥ ਨਾਮੁ ਸਮ੍ਹਾਲਸਿ ਰੂੜ੍ਹੀ ਬਾਣਿ ॥ ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥ ਊਡਾਂ ਬੈਸਾ ਏਕ ਲਿਵ ਤਾਰ ॥ ਗੁਰ ਕੈ ਸਬਦਿ ਨਾਮ ਆਧਾਰ ॥ ਨਾ ਜਲੁ ਡੂੰਗਰੁ ਨ ਊਚੀ ਧਾਰ ॥ ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥ ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥ ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥ ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥ ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰ ਸਬਦੁ ਸਿਞਾਪੈ ॥੪॥ ਇਕਿ ਮੂਰਖ ਅੰਧੇ ਮੁਗਧ ਗਵਾਰ ॥ ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥ ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥ ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥ ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥ ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥ ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥ ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥ ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥ ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਏਕ ਸਬਦਿ ਰਾਚੈ ਸਚਿ ਸਮਾਇ ॥੭॥ ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥ ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥ ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥ ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥

Text: Gurmukhi with English translation (Kulbir S Thind; English by Dr. Sant Singh Khalsa).