MALAAR, THIRD MEHL, ASHTAPADEES, FIRST HOUSE
ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥ ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥ ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥ ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥ ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥ ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥ ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥ ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥ ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥ ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥ ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥ ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥ ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥ ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥ ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥ ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥
MALAAR, THIRD MEHL, ASHTAPADEES, FIRST HOUSE: ONE UNIVERSAL CREATOR GOD. BY THE GRACE OF THE TRUE GURU: If it is in his karma, then he finds the True Guru; without such karma, He cannot be found. He meets the True Guru, and he is transformed into gold, if it is the Lord’s Will. ||1|| O my mind, focus your consciousness on the Name of the Lord, Har, Har. The Lord is found through the True Guru, and then he remains merged with the True Lord. ||1|| Pause|| Spiritual wisdom wells up through the True Guru, and then this cynicism is dispelled. Through the True Guru, the Lord is realized, and then, he is not consigned to the womb of reincarnation ever again. ||2|| By Guru’s Grace, the mortal dies in life, and by so dying, lives to practice the Word of the Shabad. He alone finds the Door of Salvation, who eradicates self-conceit from within himself. ||3|| By Guru’s Grace, the mortal is reincarnated into the Home of the Lord, having eradicated Maya from within. He eats the uneatable, and is blessed with a discriminating intellect; he meets the Supreme Person, the Primal Lord God. ||4|| The world is unconscious, like a passing show; the mortal departs, having lost his capital. The profit of the Lord is obtained in the Sat Sangat, the True Congregation; by good karma, it is found. ||5|| Without the True Guru, no one finds it; see this in your mind, and consider this in your heart. By great good fortune, the mortal finds the Guru, and crosses over the terrifying world-ocean. ||6|| The Name of the Lord is my Anchor and Support. I take only the Support of the Name of the Lord, Har, Har. O Dear Lord, please be kind and lead me to meet the Guru, that I may find the Door of Salvation. ||7|| The pre-ordained destiny inscribed on the mortal’s forehead by our Lord and Master cannot be erased. O Nanak, those humble beings are perfect, who are pleased by the Lord’s Will. ||8||1||