Sri Guru Granth Sahib › Raag Malar

Ang 1277

Ang 1276–1277Raag Malar · ਮਲਾਰ › MALAAR, THIRD MEHL, ASHTAPADEES, FIRST HOUSE

MALAAR, THIRD MEHL

Guru Amar Das · ashtpadi

ਮਲਾਰ ਮਹਲਾ ੩ ॥ ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥ ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥ ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥ ਮਨ ਰੇ ਸਤਿਗੁਰੁ ਸੇਵਿ ਸਮਾਇ ॥ ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥ ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥ ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥ ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥ ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥ ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥ ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥ ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥ ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥ ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥ ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥ ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥੫॥ ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥ ਮੁਕਤਿ ਕਦੇ ਨ ਹੋਵਈ ਨਹੁ ਪਾਇਨ੍ਹਿ ਮੋਖ ਦੁਆਰੁ ॥ ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥ ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥ ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥ ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥੭॥ ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥ ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥ ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥

Ang 1277–1278Raag Malar · ਮਲਾਰ

MALAAR, THIRD MEHL, ASHTAPADEES, SECOND HOUSE

Guru Amar Das · ashtpadi

ਮਲਾਰ ਮਹਲਾ ੩ ਅਸਟਪਦੀ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ ਦੁਖੁ ਪਲ੍ਹਰਿ ਹਰਿ ਨਾਮੁ ਵਸਾਏ ॥ ਸਾਚੀ ਗਤਿ ਸਾਚੈ ਚਿਤੁ ਲਾਏ ॥ ਗੁਰ ਕੀ ਬਾਣੀ ਸਬਦਿ ਸੁਣਾਏ ॥੧॥ ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥ ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥ ਬਿਨੁ ਪਿਰ ਕਾਮਣਿ ਕਰੇ ਸੀਂਗਾਰੁ ॥ ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥ ਮਨਮੁਖ ਕਾ ਇਹੁ ਬਾਦਿ ਆਚਾਰੁ ॥ ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥ ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥ ਸਬਦੇ ਪਿਰੁ ਰਾਖਿਆ ਉਰ ਧਾਰਿ ॥ ਏਕੁ ਪਛਾਣੈ ਹਉਮੈ ਮਾਰਿ ॥ ਸੋਭਾਵੰਤੀ ਕਹੀਐ ਨਾਰਿ ॥੩॥ ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥ ਮਨਮੁਖ ਲੋਭਿ ਦੂਜੈ ਲੋਭਾਇਆ ॥ ਐਸੇ ਗਿਆਨੀ ਬੂਝਹੁ ਕੋਇ ॥ ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥ ਕਹਿ ਕਹਿ ਕਹਣੁ ਕਹੈ ਸਭੁ ਕੋਇ ॥ ਬਿਨੁ ਮਨ ਮੂਏ ਭਗਤਿ ਨ ਹੋਇ ॥ ਗਿਆਨ ਮਤੀ ਕਮਲ ਪਰਗਾਸੁ ॥ ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥ ਹਉਮੈ ਭਗਤਿ ਕਰੇ ਸਭੁ ਕੋਇ ॥ ਨਾ ਮਨੁ ਭੀਜੈ ਨਾ ਸੁਖੁ ਹੋਇ ॥ ਕਹਿ ਕਹਿ ਕਹਣੁ ਆਪੁ ਜਾਣਾਏ ॥ ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥ ਸੇ ਭਗਤ ਸਤਿਗੁਰ ਮਨਿ ਭਾਏ ॥ ਅਨਦਿਨੁ ਨਾਮਿ ਰਹੇ ਲਿਵ ਲਾਏ ॥ ਸਦ ਹੀ ਨਾਮੁ ਵੇਖਹਿ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥ ਆਪੇ ਬਖਸੇ ਦੇਇ ਪਿਆਰੁ ॥ ਹਉਮੈ ਰੋਗੁ ਵਡਾ ਸੰਸਾਰਿ ॥ ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥

Text: Gurmukhi with English translation (Kulbir S Thind; English by Dr. Sant Singh Khalsa).