Sri Guru Granth Sahib › Raag Malar

Ang 1278

Ang 1277–1278Raag Malar · ਮਲਾਰ

MALAAR, THIRD MEHL, ASHTAPADEES, SECOND HOUSE

Guru Amar Das · ashtpadi

ਮਲਾਰ ਮਹਲਾ ੩ ਅਸਟਪਦੀ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ ਦੁਖੁ ਪਲ੍ਹਰਿ ਹਰਿ ਨਾਮੁ ਵਸਾਏ ॥ ਸਾਚੀ ਗਤਿ ਸਾਚੈ ਚਿਤੁ ਲਾਏ ॥ ਗੁਰ ਕੀ ਬਾਣੀ ਸਬਦਿ ਸੁਣਾਏ ॥੧॥ ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥ ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥ ਬਿਨੁ ਪਿਰ ਕਾਮਣਿ ਕਰੇ ਸੀਂਗਾਰੁ ॥ ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥ ਮਨਮੁਖ ਕਾ ਇਹੁ ਬਾਦਿ ਆਚਾਰੁ ॥ ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥ ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥ ਸਬਦੇ ਪਿਰੁ ਰਾਖਿਆ ਉਰ ਧਾਰਿ ॥ ਏਕੁ ਪਛਾਣੈ ਹਉਮੈ ਮਾਰਿ ॥ ਸੋਭਾਵੰਤੀ ਕਹੀਐ ਨਾਰਿ ॥੩॥ ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥ ਮਨਮੁਖ ਲੋਭਿ ਦੂਜੈ ਲੋਭਾਇਆ ॥ ਐਸੇ ਗਿਆਨੀ ਬੂਝਹੁ ਕੋਇ ॥ ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥ ਕਹਿ ਕਹਿ ਕਹਣੁ ਕਹੈ ਸਭੁ ਕੋਇ ॥ ਬਿਨੁ ਮਨ ਮੂਏ ਭਗਤਿ ਨ ਹੋਇ ॥ ਗਿਆਨ ਮਤੀ ਕਮਲ ਪਰਗਾਸੁ ॥ ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥ ਹਉਮੈ ਭਗਤਿ ਕਰੇ ਸਭੁ ਕੋਇ ॥ ਨਾ ਮਨੁ ਭੀਜੈ ਨਾ ਸੁਖੁ ਹੋਇ ॥ ਕਹਿ ਕਹਿ ਕਹਣੁ ਆਪੁ ਜਾਣਾਏ ॥ ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥ ਸੇ ਭਗਤ ਸਤਿਗੁਰ ਮਨਿ ਭਾਏ ॥ ਅਨਦਿਨੁ ਨਾਮਿ ਰਹੇ ਲਿਵ ਲਾਏ ॥ ਸਦ ਹੀ ਨਾਮੁ ਵੇਖਹਿ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥ ਆਪੇ ਬਖਸੇ ਦੇਇ ਪਿਆਰੁ ॥ ਹਉਮੈ ਰੋਗੁ ਵਡਾ ਸੰਸਾਰਿ ॥ ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥

Ang 1278Raag Malar · ਮਲਾਰ › MALAAR, THIRD MEHL, ASHTAPADEES, SECOND HOUSE

RAAG MALAAR, CHHANT, FIFTH MEHL

Guru Arjan Dev · chhant

ਰਾਗੁ ਮਲਾਰ ਛੰਤ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ ਅਪਨੇ ਜਨ ਸੰਗਿ ਰਾਤੇ ॥ ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥ ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥ ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥ ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥ ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥ ਮਹਾ ਪਤਿਤ ਤੁਮ੍ਹ ਤਾਰੇ ॥ ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥ ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥ ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥ ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮ੍ਹਾਰੇ ॥੨॥ ਹਰਿ ਚਰਨ ਕਮਲ ਮਨੁ ਲੀਨਾ ॥ ਪ੍ਰਭ ਜਲ ਜਨ ਤੇਰੇ ਮੀਨਾ ॥ ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥ ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥ ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥ ਆਪਸ ਕਉ ਆਪੁ ਮਿਲਾਇਆ ॥ ਭ੍ਰਮ ਭੰਜਨ ਹਰਿ ਰਾਇਆ ॥ ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥ ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥ ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥ ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨ੍ਹੀ ਹਰਿ ਹਰਿ ਧਿਆਇਆ ॥੪॥੧॥

Ang 1278–1279Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

VAAR OF MALAAR, FIRST MEHL, SUNG TO THE TUNE OF RANA KAILAASH AND MALDA: SHALOK, THIRD MEHL

Guru Amar Das, Guru Nanak Dev · vaar: saloks and pauri

ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੩ ॥ ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥ ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥ ਮਹਲਾ ੧ ॥ ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥ ਪਉੜੀ ॥ ਆਪੀਨ੍ਹੈ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਥੰਮ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥

Text: Gurmukhi with English translation (Kulbir S Thind; English by Dr. Sant Singh Khalsa).