Sri Guru Granth Sahib › Raag Malar

Ang 1279

Ang 1278–1279Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

VAAR OF MALAAR, FIRST MEHL, SUNG TO THE TUNE OF RANA KAILAASH AND MALDA: SHALOK, THIRD MEHL

Guru Amar Das, Guru Nanak Dev · vaar: saloks and pauri

ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੩ ॥ ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥ ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥ ਮਹਲਾ ੧ ॥ ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥ ਪਉੜੀ ॥ ਆਪੀਨ੍ਹੈ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਥੰਮ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥

Ang 1279Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥ ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥ ਪਉੜੀ ॥ ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥ ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ ਪਤੀਆਇ ਸਚਿ ਸਮਾਇਆ ॥੨॥

Ang 1279–1280Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, FIRST MEHL

Guru Nanak Dev, Guru Angad Dev · vaar: saloks and pauri

ਸਲੋਕ ਮਃ ੧ ॥ ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥ ਮਃ ੨ ॥ ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥ ਪਉੜੀ ॥ ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥ ਦਸ ਅਵਤਾਰੀ ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ ਈਸ ਮਹੇਸੁਰੁ ਸੇਵ ਤਿਨ੍ਹੀ ਅੰਤੁ ਨ ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ ਆਪੁ ਛਪਾਇਆ ॥ ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥

Text: Gurmukhi with English translation (Kulbir S Thind; English by Dr. Sant Singh Khalsa).