Sri Guru Granth Sahib › Raag Malar

Ang 1280

Ang 1279–1280Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, FIRST MEHL

Guru Nanak Dev, Guru Angad Dev · vaar: saloks and pauri

ਸਲੋਕ ਮਃ ੧ ॥ ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥ ਮਃ ੨ ॥ ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥ ਪਉੜੀ ॥ ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥ ਦਸ ਅਵਤਾਰੀ ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ ਈਸ ਮਹੇਸੁਰੁ ਸੇਵ ਤਿਨ੍ਹੀ ਅੰਤੁ ਨ ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ ਆਪੁ ਛਪਾਇਆ ॥ ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥

Ang 1280Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, SECOND MEHL

Guru Angad Dev, Guru Nanak Dev · vaar: saloks and pauri

ਸਲੋਕ ਮਃ ੨ ॥ ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥ ਨਾਨਕ ਝੂਰਿ ਮਰਹਿ ਦੋਹਾਗਣੀ ਜਿਨ੍ਹ ਅਵਰੀ ਲਾਗਾ ਨੇਹੁ ॥੧॥ ਮਃ ੨ ॥ ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ ਨਾਨਕ ਸੁਖਿ ਸਵਨੁ ਸੋਹਾਗਣੀ ਜਿਨ੍ਹ ਸਹ ਨਾਲਿ ਪਿਆਰੁ ॥੨॥ ਪਉੜੀ ॥ ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥ ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥ ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥ ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥ ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥ ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥ ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥ ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥

Ang 1280Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥ ਰੰਗੁ ਰਹਿਆ ਤਿਨ੍ਹ ਕਾਮਣੀ ਜਿਨ੍ਹ ਮਨਿ ਭਉ ਭਾਉ ਹੋਇ ॥ ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥ ਮਃ ੩ ॥ ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥ ਨਾਨਕ ਦੁਖੁ ਲਾਗਾ ਤਿਨ੍ਹ ਕਾਮਣੀ ਜਿਨ੍ਹ ਕੰਤੈ ਸਿਉ ਮਨਿ ਭੰਗੁ ॥੨॥ ਪਉੜੀ ॥ ਦੋਵੈ ਤਰਫਾ ਉਪਾਇ ਇਕੁ ਵਰਤਿਆ ॥ ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥ ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥ ਮਨਮੁਖ ਕਚੇ ਕੂੜਿਆਰ ਤਿਨ੍ਹੀ ਨਿਹਚਉ ਦਰਗਹ ਹਾਰਿਆ ॥ ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨ੍ਹੀ ਮਾਰਿਆ ॥ ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥ ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥ ਸਤਿਗੁਰੁ ਸੇਵਨਿ ਆਪਣਾ ਤਿਨ੍ਹਾ ਵਿਟਹੁ ਹਉ ਵਾਰਿਆ ॥੫॥

Ang 1280–1281Raag Malar · ਮਲਾਰ › VAAR OF MALAAR, FIRST MEHL, SUNG TO THE TUNE OF RANA KAILAASH AND MALDA

SHALOK, THIRD MEHL

Guru Amar Das, Guru Nanak Dev · vaar: saloks and pauri

ਸਲੋਕ ਮਃ ੩ ॥ ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥ ਮਃ ੩ ॥ ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥ ਪਉੜੀ ॥ ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥ ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥ ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥ ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥

Text: Gurmukhi with English translation (Kulbir S Thind; English by Dr. Sant Singh Khalsa).