SHALOK, THIRD MEHL
ਸਲੋਕ ਮਃ ੩ ॥ ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥ ਮਃ ੩ ॥ ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥ ਪਉੜੀ ॥ ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥ ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥ ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥ ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥
SHALOK, THIRD MEHL: Hanging low, low and thick in the sky, the clouds come, and water rains down in torrents. O Nanak, she walks in harmony with the Will of her Husband Lord; she enjoys peace and pleasure forever. ||1|| THIRD MEHL: Why are you standing up, standing up to look? You poor wretch, this cloud has nothing in its hands. The One who sent this cloud — cherish Him in your mind. He alone enshrines the Lord in his mind, upon whom the Lord bestows His Glance of Grace. O Nanak, all those who lack this Grace, cry and weep and wail. ||2|| PAUREE: Serve the Lord forever; He acts in no time at all. He stretched the sky across the heavens; in an instant, He creates and destroys. He Himself created the world; He contemplates His Creative Omnipotence. The self-willed manmukh will be called to account hereafter; he will be severely punished. The Gurmukh’s account is settled with honor; the Lord blesses him with the treasure of His Praise. No one’s hands can reach there; no one will hear anyone’s cries. The True Guru will be your best friend there; at the very last instant, He will save you. These beings should serve no other than the True Guru or the Creator Lord above the heads of all. ||6||